ਜਿਲ੍ਹੇ ‘ਚੋਂ ਪਹਿਲੇ ਤੇ ਦੂਜੇ ਨੰਬਰ ‘ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ‘ਤੇ ਹੋਣ ਵਾਲੇ ਮੁਕਾਬਲਿਆਂ ਵਿਚ ਵੀ ਲੈਣਗੇ ਹਿੱਸਾ
ਲੁਧਿਆਣਾ, 28 ਅਕਤੂਬਰ 2021
ਭਾਸ਼ਾ ਵਿਭਾਗ ਵਲੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਨ ਅਤੇ ਕਵਿਤਾ ਗਾਇਨ ਮੁਕਾਬਲੇ ਕੱਲ੍ਹ ਮਿਤੀ 27-10-2021 ਨੂੰ ਸਵੇਰੇ 10:30 ਵਜੇ ਜ਼ਿਲ੍ਹਾ ਭਾਸ਼ਾ ਦਫ਼ਤਰ, ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਏ ਗਏ।
ਸ੍ਰੀਮਤੀ ਜਸਪ੍ਰੀਤ ਕੌਰ, ਖੋਜ ਅਫ਼ਸਰ ਅਤੇ ਜੱਜ ਸਹਿਬਾਨ ਸ੍ਰੀਮਤੀ ਕੁਲਵਿੰਦਰ ਕੌਰ ਮਿਨਹਾਸ, ਸ੍ਰੀ ਸੁਰਜੀਤ ਸਿੰਘ ਲਾਬੜਾ, ਸ੍ਰੀ ਜਸਵਿੰਦਰ ਧਨਾਨਸੂ ਅਤੇ ਸ੍ਰੀ ਬੁੱਧ ਸਿੰਘ ਨੀਲੋਂ ਵੱਲੋਂ ਮੁਕਾਬਲਿਆਂ ਵਿਚ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਜਿਲ੍ਹੇ ਵਿਚੋਂ ਪਹਿਲੇ ਅਤੇ ਦੂਜੇ ਨੰਬਰ ‘ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿਚ ਭਾਗ ਲੈਣਗੇ।