ਰੂਪਨਗਰ 3 ਜਨਵਰੀ 2022
ਸ੍ਰੀਮਤੀ ਹਰਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫਸਰ ਰੂਪਨਗਰ ਨੇ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵਲੋਂ ਉਰਦੂ ਆਮੋਜ਼ ਦੀ ਸਿਖਲਾਈ ਸ਼ੁਰੂ ਹੋ ਰਹੀ ਹੈ। ਉਹਨਾਂ ਕਿਹਾ ਕਿ ਇਸ ਕਲਾਸ ਨੂੰ ਸਿਖਲਾਈ ਇਕ ਯੋਗ ਅਤੇ ਤਜਰਬੇਕਾਰ ਉਰਦੂ ਅਧਿਆਪਕ ਵਲੋਂ ਦਿੱਤੀ ਜਾਵੇਗੀ।
ਹੋਰ ਪੜ੍ਹੋ :-ਵਿਧਾਨ ਸਭਾ ਚੋਣਾਂ 2022- ‘ਆਪ’ ਵੱਲੋਂ ਐਲਾਨੇ 5 ਹੋਰ ਉਮੀਦਾਵਰਾਂ ਨਾਲ ਗਿਣਤੀ ਹੋਈ 101
ਉਨ੍ਹਾਂ ਅੱਗੇ ਕਿਹਾ ਕਿ ਇਹ ਕਲਾਸ ਛੇ ਮਹੀਨੇ ਲੱਗੇਗੀ ਅਤੇ ਇਹ ਸਿਖਲਾਈ ਸਰਕਾਰ ਵਲੋਂ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ। ਉਰਦੂ ਸਿਖਣ ਦੇ ਚਾਹਵਾਨ ਉਮੀਦਵਾਰ ਆਪਣੇ ਬਿਨੈ-ਪੱਤਰ ਜ਼ਿਲ੍ਹਾ ਭਾਸ਼ਾ ਦਫਤਰ ਵਿਖੇ ਪੁੱਜਦੇ ਕਰਨ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਭਾਸ਼ਾ ਦਫਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਮਿੰਨੀ ਸਕੱਤਰੇਤ), ਕਮਰਾ ਨੰ. 327, ਮੰਜ਼ਲ ਦੂਜੀ, ਰੂਪਨਗਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।