ਬਰਨਾਲਾ,6 ਨਵੰਬਰ 2021
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਸੂਬੇ ਦੀ ਸਕੂਲ ਸਿੱਖਿਆ ਨੂੰ ਇਸ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚੋਂ ਦੇਸ਼ ਭਰ ‘ਚੋਂ ਮੋਹਰੀ ਬਣਾਉਣ ਲਈ ਪੂਰਨ ਯੋਜਨਾਬੰਦੀ ਨਾਲ ਤਿਆਰੀ ਕੀਤੀ ਜਾ ਰਹੀ।
ਹੋਰ ਪੜ੍ਹੋ :-ਨਵੀਂਆਂ ਵੋਟਾਂ ਬਣਾਉਣ ਲਈ ਦੋ ਰੋਜ਼ਾ ਬੂਥ ਪੱਧਰੀ ਵਿਸ਼ੇਸ਼ ਕੈਂਪ ਲਗਾਏ
ਜ਼ਿਲ੍ਹੇ ‘ਚ ਨੈਸ਼ਨਲ ਅਚੀਵਮੈਂਟ ਸਰਵੇਖਣ ਦੀਆਂ ਚੱਲ ਰਹੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕਡਰੀ ਅਤੇ ਕੁਲਵਿੰਦਰ ਸਿੰਘ ਸਰਾਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਮੂਹ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਸਕੂਲ ਸਿੱਖਿਆ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਦੇ ਮਨੋਰਥ ਨਾਲ 12 ਨਵੰਬਰ ਨੂੰ ਤੀਜੀ, ਪੰਜਵੀ, ਅੱਠਵੀਂ ਅਤੇ ਦਸਵੀਂ ਜਮਾਤਾਂ ਦੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਦੌਰਾਨ ਬਿਹਤਰੀਨ ਪ੍ਰਦਰਸ਼ਨ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਮੁਖੀ, ਅਧਿਆਪਕ ਅਤੇ ਵਿਦਿਆਰਥੀ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹਨ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਸਮੂਹ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਸਿਖਲਾਈ ਦੇ ਕੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਤਿਆਰ ਕੀਤਾ ਗਿਆ ਹੈ।
ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਜਿੱਥੇ ਸੂਬੇ ਨੂੰ ਦੇਸ਼ ਭਰ ਵਿੱਚੋਂ ਮੋਹਰੀ ਬਣਾਉਣ ਲਈ ਜ਼ਿਲ੍ਹੇ ਦੇ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ, ਉੱਥੇ ਹੀ ਜ਼ਿਲ੍ਹੇ ਨੂੰ ਸੂਬੇ ਭਰ ਵਿੱਚੋਂ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਤਰਜ ‘ਤੇ ਵਿਦਿਆਰਥੀਆਂ ਦੇ ਦੁਹਰਾਈ ਟੈਸਟ ਕਰਵਾਏ ਗਏ ਹਨ।
ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਲਰਨਿੰਗ ਆਊਟਕਮਜ ਆਧਾਰਿਤ ਤਿਆਰੀ ਕਰਵਾਉਣ ਲਈ ਸਿਖਲਾਈ ਦਿੱਤੀ ਗਈ ਹੈ।
ਪ੍ਰਿੰਸੀਪਲ ਹਰੀਸ਼ ਬਾਂਸਲ ਜ਼ਿਲ੍ਹਾ ਮੈਂਟਰ ਵਿਗਿਆਨ, ਅਮਨਿੰਦਰ ਸਿੰਘ ਜ਼ਿਲ੍ਹਾ ਮੈਂਟਰ ਅੰਗਰੇਜ਼ੀ ਅਤੇ ਸਮਾਜਿਕਸਿੱਖਿਆ,ਕਮਲਦੀਪ ਜ਼ਿਲ੍ਹਾ ਮੈਂਟਰ ਗਣਿਤ ਅਤੇ ਕੁਲਦੀਪ ਸਿੰਘ ਭੁੱਲਰ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਨੇ ਕਿਹਾ ਕਿ ਪੜ੍ਹੋ ਪੰਜਾਬ ਦੇ ਸਮੂਹ ਜ਼ਿਲ੍ਹਾ ਅਤੇ ਬਲਾਕ ਮੈਂਟਰਾਂ ਵੱਲੋਂ ਅਧੀਨ ਸਕੂਲਾਂ ਦੀ ਵਿਜਟ ਕਰਨ ਨਾਲ-ਨਾਲ ਸਮੂਹ ਸਕੂਲਾਂ ਦੇ ਮੁਖੀਆਂ,ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ।