ਉਪ ਮੁੱਖ ਮੰਤਰੀ ਸੋਨੀ ਨੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਉਪ ਮੁੱਖ ਮੰਤਰੀ ਸੋਨੀ ਨੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਉਪ ਮੁੱਖ ਮੰਤਰੀ ਸੋਨੀ ਨੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਬੀਤੇ ਦਿਨੀਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਪੁੱਜੇ

ਅੰਮਿ੍ਰਤਸਰ 2 ਜਨਵਰੀ 2021

ਬੀਤੇ ਦਿਨੀਂ ਗੁਰਦੁਆਰਾ ਸਾਹਿਬ ਹਵੇਲੀ ਅਰੂੜ ਸਿੰਘ ਨਜ਼ਦੀਕ ਟੈਲੀਫੋਨ ਐਕਸਚੇਂਜ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਪੁੱਜੇ ਇਸ ਮੌਕੇ ਸ਼੍ਰੀ ਸੋਨੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੜੀ ਮੰਦਭਾਗੀ ਘਟਨਾ ਹੋਈ ਹੈ ਪਰ ਗੁਰੂ ਸਾਹਿਬ ਦੀ ਕਿਰਪਾ ਨਾਲ ਸੰਗਤ ਨੇ ਅੱਗ ਦੇ ਬਾਵਜੂਦ ਵੀ ਪਾਵਨ ਸਰੂਪਾਂ ਨੂੰ ਕੱਢ ਕੇ ਸੁਰੱਖਿਅਤ ਥਾਂ ਤੇ ਪੁਹੰਚਾ ਦਿੱਤਾ

ਹੋਰ ਪੜ੍ਹੋ :-ਲੁਧਿਆਣਾ ਕੇਂਦਰੀ ਦੇ ਵਿਧਾਇਕ ਸੁਰਿੰਦਰ ਡਾਵਰ ਨੇ ‘ਹਰ ਘਰ ਪੱਕੀ ਛੱਤ’ ਮੁਹਿੰਮ ਅਧੀਨ ਵੰਡੇ ਚੈੱਕ

ਸ਼੍ਰੀ ਸੋਨੀ ਨੇ ਗੁਰਦੁਆਰਾ ਸਾਹਿਬ ਵਿਖੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸ਼੍ਰੀ ਸੋਨੀ ਨੇ ਕਿਹਾ ਕਿ ਜੇਕਰ ਹੋਰ ਫੰਡਾਂ ਦੀ ਜ਼ਰੂਰਤ ਪਈ ਤਾਂ ਉਹ ਵੀ ਦਿੱਤੇ ਜਾਣਗੇ ਸ਼੍ਰੀ ਸੋਨੀ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਤਰਾਂ੍ਹ ਦੀ ਘਟਨਾ ਨੂੰ ਰੋਕਣ ਲਈ ਮੁਕੰਮਲ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੇ ਸ਼੍ਰੀ ਸੋਨੀ ਦਾ ਧੰਨਵਾਦ ਕੀਤਾ

ਇਸ ਮੌਕੇ ਕੋਸਲਰ ਵਿਕਾਸ ਸੋਨੀਕੋਸਲਰ ਸ਼੍ਰੀਮਤੀ ਰਾਜਬੀਰ ਕੌਰਕੁਲਵੰਤ ਸਿੰਘਦਰਸ਼ਨ ਸਿੰਘਸੋਨੂੰ ਪਹਿਲਵਾਨਨਗੀਨਾ ਪਹਿਲਵਾਨ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ

ਕੈਪਸ਼ਨਸ਼੍ਰੀ ਓਮ ਪ੍ਰਕਾਸ਼ ਸੋਨੀ ਉੂਪ ਮੁੱਖ ਮੰਤਰੀ ਪੰਜਾਬ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਨਾਲ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ ਲੈਦੇ ਹੋਏ