ਉਪ ਮੁੱਖ ਮੰਤਰੀ ਨਾਲ ਮੀਟਿੰਗ ਮਗਰੋਂ ਨਰਸਾਂ ਨੇ ਹੜਤਾਲ ਦਾ ਸੱਦਾ ਵਾਪਸ ਲਿਆ

op soni-nurse (1)
ਉਪ ਮੁੱਖ ਮੰਤਰੀ ਨਾਲ ਮੀਟਿੰਗ ਮਗਰੋਂ ਨਰਸਾਂ ਨੇ ਹੜਤਾਲ ਦਾ ਸੱਦਾ ਵਾਪਸ ਲਿਆ
ਨਰਸਾਂ ਦੀ ਹਰ ਜਾਇਜ਼ ਮੰਗ ਮੰਨੀ ਜਾਵੇਗੀ-ਸੋਨੀ

ਅੰਮ੍ਰਿਤਸਰ, 12 ਨਵੰਬਰ 2021

ਪੰਜਾਬ ਨਰਸਿੰਗ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਲਈ ਦਿੱਤਾ ਗਿਆ ਹੜਤਾਲ ਦਾ ਸੱਦਾ ਅੱਜ ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀਜਿੰਨਾ ਕੋਲ ਸਿਹਤ ਮੰਤਰਾਲੇ ਦਾ ਚਾਰਜ ਵੀ ਹੈਨਾਲ ਮੀਟਿੰਗ ਤੋਂ ਬਾਅਦ ਵਾਪਸ ਲੈ ਲਿਆ। ਅੱਜ ਸ੍ਰੀ ਸੋਨੀ ਦੀ ਰਿਹਾਇਸ਼ ਵਿਖੇ ਕੀਤੀ ਮੀਟਿੰਗ ਵਿਚ ਨਰਸਿੰਗ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਦਾ ਵਿਸਥਾਰ ਉਨਾਂ ਨਾਲ ਸਾਂਝਾ ਕੀਤਾ। ਸ੍ਰੀ ਸੋਨੀ ਨੇ ਉਨਾਂ ਦੀਆਂ ਮੰਗਾਂ ਨੂੰ ਬੜੇ ਗਹੁ ਨਾਲ ਸੁਣਿਆ ਅਤੇ ਨੂੰ ਭਰੋਸਾ ਦਿੱਤਾ ਕਿ ਸਰਕਾਰ ਤੁਹਾਡੇ ਨਾਲ ਹੈ ਅਤੇ ਤੁਹਾਡੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ।

ਹੋਰ ਪੜ੍ਹੋ :-ਵੋਟਰ ਜਾਗਰੂਕਤਾ ਸਬੰਧੀ ਚੋਣ ਸਾਖ਼ਰਤਾ ਕਲੱਬਾਂ ਦੇ ਮੈਂਬਰਾਂ ਵੱਲੋਂ ਰਿਲੇਅ ਦੌੜ 14 ਨੂੰ

ਉਨਾਂ ਕਿਹਾ ਕਿ ਮੈਂ ਖ਼ੁਦ ਤੁਹਾਡੀਆਂ ਮੰਗਾਂ ਸਬੰਧੀ ਜੇਕਰ ਲੋੜ ਮਹਿਸੂਸ ਹੋਈ ਤਾਂ ਮੁੱਖ ਮੰਤਰੀ ਪੰਜਾਬ ਨਾਲ ਗੱਲ ਕਰਾਂਗਾ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂਮੁਲਾਜ਼ਮਾਂ ਤੇ ਕਿਸਾਨਾਂ ਨਾਲ ਹੈ। ਉਨਾਂ ਕਿਹਾ ਕਿ ਸ੍ਰੀ ਚੰਨੀ ਨੇ ਥੋੜੇ ਅਰਸੇ ਦੌਰਾਨ ਪੰਜਾਬ ਦੇ ਲੋਕਾਂ ਲਈ ਜੋ ਐਲਾਨ ਕੀਤੇ ਹਨ ਉਹ ਇਤਹਾਸਕ ਹਨ। ਉਨਾਂ ਦੱਸਿਆ ਕਿ ਮੁਲਾਜ਼ਮਾਂ ਨੂੰ 11 ਫੀਸਦੀ ਡੀ ਏ ਦੇਣ ਦਾ ਐਲਾਨ ਤੇ 36000 ਤੋਂ ਵੱਧ ਮੁਲਾਜ਼ਮਾਂ ਨੂੰ ਪੱਕੇ ਕਰਨ ਵਰਗੇ ਫੈਸਲੇ ਕਰਨੇ ਸਰਕਾਰ ਦੇ ਮੁਲਾਜ਼ਮ ਪੱਖੀ ਹੋਣ ਦੀ ਗਵਾਹੀ ਭਰਦੇ ਹਨ। ਸ੍ਰੀ ਸੋਨੀ ਦੇ ਭਰੋਸੇ ਮਗਰੋਂ ਨਰਸਿੰਗ ਐਸੋਸੀਏਸ਼ਨ ਨੇ ਹੜਤਾਲ ਵਾਪਸ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਡਾ ਓ ਪੀ ਗੋਜਰਾ ਡਾਇਰੈਕਟਰ ਸਿਹਤ ਸੇਵਾਵਾਂਸ੍ਰੀਮਤੀ ਸਪਿੰਦਰ ਕੌਰ  ਘੁੰਮਣ ਕਨਵੀਨਰ ਐਸੋਸੀਏਸ਼ਨਸ੍ਰੀਮਤੀ ਪਰਮਜੀਤ ਕੌਰਸ੍ਰੀਮਤੀ ਮਨਜੀਤ ਕੌਰ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

ਕੈਪਸ਼ਨ

ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨਰਸਿੰਗ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਦੇ ਹੋਏ।