![_Amit Talwar _Amit Talwar](https://newsmakhani.com/wp-content/uploads/2022/04/Amit-Talwar-2.jpg)
ਸੜਕਾਂ ਤੇ ਤਾਇਨਾਤ ਪੀ.ਸੀ.ਆਰ ਵੈਨਾਂ ਦੇ ਮੁਲਾਜ਼ਮਾਂ ਨੂੰ ਦਿੱਤੀ ਜਾਵੇਗੀ ਸੀ.ਪੀ.ਆਰ ਤੇ ਫਸਟ ਏਡ ਦੀ ਸਿਖਲਾਈ
ਛੋਟੀ ਉਮਰ ਦੇ ਬੱਚਿਆਂ ਨੂੰ ਡਰਾਇਵਿੰਗ ਤੋਂ ਵਰਜ਼ਣ ਲਈ ਸਕੂਲਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ : ਅਮਿਤ ਤਲਵਾੜ
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਸੜਕ ਸੁਰੱਖਿਆ ਸਬੰਧੀ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਸੜਕਾ ਸੁਰੱਖਿਆ ਦੇ ਮੁੱਦੇ ਨੂੰ ਗੰਭੀਰਤਾਂ ਨਾਲ ਵਿਚਾਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਜਿਲ੍ਹੇ ਦੀਆਂ ਵੱਖ-ਵੱਖ ਸੜ੍ਹਕਾਂ ਤੇ ਨਿਸ਼ਾਨਦੇਹ ਕੀਤੇ ਗਏ ਬਲੈਕ ਸਪੋਟਾ (ਖਤਰੇ ਵਾਲੇ ਮੋੜ) ਨੂੰ 31 ਜਨਵਰੀ 2023 ਤੱਕ ਠੀਕ ਕਰਨ ਦੇ ਨਿਰਦੇਸ਼ ਦਿੱਤੇ । ਇਸ ਦੇ ਨਾਲ ਹੀ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਆਨ-ਲਾਈਨ ਪੋਰਟਲ ਤੇ ਪਾਈਆਂ ਸ਼ਿਕਾਇਤਾਂ ਨੂੰ ਮਿੱਥੇ ਸਮੇਂ ਵਿੱਚ ਹੱਲ ਕਰਨ ਲਈ ਨਿਰਦੇਸ਼ ਵੀ ਦਿੱਤੇ ।
ਹੋਰ ਪੜ੍ਹੋ – ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ
ਇਸ ਸਬੰਧੀ ਜਾਣਕਾਰੀ ਦਿੰਦਿਆ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਖਤਰੇ ਵਾਲੇ ਮੋੜਾ ਨੂੰ ਠੀਕ ਕਰਕੇ ਗਮਾਡਾ, ਪੀਡਬਲਯੂਡੀ, ਮਿਉਸੀਪਲ ਕਾਰਪੋਰੇਸ਼ਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਅਗਲੀ ਮੀਟਿੰਗ ਵਿੱਚ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਲੈ ਕੇ ਆਉਣ ਦੀ ਹਦਾਇਤ ਕੀਤੀ ।
ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ,ਐਸ.ਡੀ.ਐਮ ਖਰੜ ਸ੍ਰੀ ਰਵਿੰਦਰ ਸਿੰਘ,ਐਸ.ਡੀ.ਐਮ ਡੇਰਾਬਸੀ, ਸ੍ਰੀ ਹਿਮਾਂਸ਼ੂ ਗੁਪਤਾ,ਸਹਾਇਕ ਕਮਿਸ਼ਨਰ (ਜ) ਸ੍ਰੀ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿ) ਸ੍ਰੀ ਇੰਦਰ ਪਾਲ, ਡੀ.ਐਸ.ਪੀ. ਟ੍ਰੈਫਿਕ ਸ੍ਰੀ ਮਹੇਸ਼ ਸੈਣੀ ਤੋਂ ਇਲਾਵਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।