ਖੇਤੀਬਾੜੀ ਵਿਭਾਗ ਨੂੰ ਨਰਮੇ ਦੇ ਬੀਜਾਂ ਦੀ ਗੁਣਵਤਾ ਯਕੀਨੀ ਬਣਾਉਣ ਦੀਆਂ ਕੀਤੀਆਂ ਹਦਾਇਤਾਂ
100 ਤੋਂ ਵੱਧ ਸਿ਼ਕਾਇਤਾਂ ਆਈਆਂ
ਫਾਜਿ਼ਲਕਾ, 27 ਫਰਵਰੀ 2023
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਅੱਜ ਖੂਈਆਂ ਸਰਵਰ ਵਿਖੇ ਵਿਸੇ਼ਸ ਕੈਂਪ ਲਗਾ ਕੇ ਲੋਕਾਂ ਦੀਆਂ ਸਿ਼ਕਾਇਤਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਐਸਡੀਐਮ ਅਬੋਹਰ ਸ੍ਰੀ ਅਕਾਸ਼ ਬਾਂਸਲ, ਤਹਿਸੀਲਦਾਰ ਮਨਿੰਦਰ ਸਿੰਘ, ਨਾਇਬ ਤਹਿਸੀਲਦਾਰ ਜਤਿੰਦਰ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਗਗਨਦੀਪ ਕੌਰ, ਤਹਿਸੀਲ ਭਲਾਈ ਅਫ਼ਸਰ ਅਸੋ਼ਕ ਕੁਮਾਰ ਆਦਿ ਵੀ ਹਾਜਰ ਸਨ।
ਹੋਰ ਪੜ੍ਹੋ – ਰੂੜੇਕੇ ਕਲਾਂ ’ਚ ਗੁਲਾਬਾਂ ਦੀ ਖੇਤੀ ਨੇ ਮਹਿਕਾਈ ਫ਼ਸਲੀ ਵਿਭਿੰਨਤਾ
ਇਸ ਕੈਂਪ ਵਿਚ ਖੂਈਆਂ ਸਰਵਰ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੇ 100 ਤੋਂ ਵੱਧ ਸਿ਼ਕਾਇਤਾਂ ਦਰਜ ਕਰਵਾਈਆਂ। ਡਿਪਟੀ ਕਮਿਸ਼ਨਰ ਨੇ ਹਰੇਕ ਸਿ਼ਕਾਇਤਕਰਤਾ ਦੀ ਗੱਲ ਸੁਣ ਕੇ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਸਰਕਾਰ ਵੱਲੋਂ ਪਿੰਡ ਪਿੰਡ ਪਹੁੰਚ ਕਰਕੇ ਇਸ ਤਰਾਂ ਦੇ ਕੈਂਪ ਲਗਾਏ ਜਾ ਰਹੇ ਹਨ ਤਾਂ ਜ਼ੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀਕ ਹੀ ਸਰਕਾਰੀ ਸੇਵਾਵਾਂ ਮਿਲ ਸਕਨ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸਿ਼ਆਂ ਖਿਲਾਫ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੀ ਮੁਹਿੰਮ ਵਿਚ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਨਸ਼ੇ ਦੀ ਵਿਕਰੀ ਕਰਨ ਵਾਲੇ ਲੋਕਾਂ ਖਿਲਾਫ ਜਾਣਕਾਰੀ ਪੁਲਿਸ ਨੂੰ ਦੇਣ।
ਇਸ ਦੌਰਾਨ ਸਿ਼ਕਾਇਤਾਂ ਸੁਣਦਿਆਂ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਕਿ ਨਰਮੇ ਦੇ ਬੀਜਾਂ ਦੀ ਉਚ ਗਣਵਤਾ ਯਕੀਨੀ ਬਣਾਈ ਜਾਵੇ ਅਤੇ ਨਰਮੇ ਦੇ ਬੀਜਾਂ ਦੇ ਨਮੂਨੇ ਲੈ ਕੇ ਜਾਂਚ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਗੈਰ ਮਿਆਰੀ ਬੀਜਾਂ, ਖਾਦਾਂ ਆਦਿ ਦੀ ਵਿਕਰੀ ਨੂੰ ਸਹਿਨ ਨਹੀਂ ਕੀਤਾ ਜਾਵੇਗਾ।ਉਨ੍ਹਾਂ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਪੈਨਸ਼ਨਰਾਂ ਲਈ ਵਿਸੇਸ਼ ਕੈਂਪ ਲਗਾਉਣ ਦੀ ਹਦਾਇਤ ਵੀ ਇਸ ਮੌਕੇ ਦਿੱਤੀ।