ਡਿਪਟੀ ਕਮਿਸ਼ਨਰ ਵੱੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

BABITA KALER
ਡਿਪਟੀ ਕਮਿਸ਼ਨਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਸਾਹਮਣੇ ਬਣਾਏ ਜਾ ਰਹੇ ਪਾਰਕ `ਚ ਪੌਦੇ ਲਗਾਉਣ ਦੀ ਸ਼ੁਰੂਆਤ
ਕਿਹਾ ਪਰਾਲੀ ਪ੍ਰਬੰਧਨ ਵਿੱਚ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਕਰੇਗਾ ਅਗਵਾਈ

ਫਾਜ਼ਿਲਕਾ 16 ਨਵੰਬਰ 2021

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਆਈ.ਏ.ਐਸ ਨੇ ਮਾਨਯੋਗ ਸੁਪਰੀਮ ਕੋਰਟ ਦੇ ਤਾਜਾ ਹੁਕਮਾਂ ਦੇ ਮੱਦੇਨਜ਼ਰ ਜ਼ਿਲੇ੍ਹ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਪਰਾਲੀ ਦੀ ਸੰਭਾਲ ਵਿੱਚ ਤਕਨੀਕੀ ਸਹਿਯੋਗ ਲਈ ਖੇਤੀਬਾੜੀ ਅਤੇ ਕਿਸਾਨ ਕਲਿਆਨ ਵਿਭਾਗ ਕਿਸਾਨਾਂ ਦੇ ਨਾਲ ਖੜਾ ਹੈ।

ਹੋਰ ਪੜ੍ਹੋ :-ਹਉਮੈ ਦੀ ਹਾਰ ਤੇ ਕਿਸਾਨੀ ਦੀ ਹੋਈ ਜਿੱਤ : ਰਣਦੀਪ ਨਾਭਾ

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਕਿਹਾ ਕਿ ਫਾਜ਼ਿਲਕਾ ਜ਼ਿਲੇ੍ਹ ਦੇ ਝੋਨੇ ਦੀ ਕਾਸਤ ਵਾਲੇ 311 ਪਿੰਡਾਂ ਵਿਚ ਨੋਡਲ ਅਫਸਰ ਲਗਾਏ ਗਏ ਹਨ।ਇਸ ਤੋਂ ਇਲਾਵਾ ਟੀਮ ਲੀਡਰ, ਕਲੱਸਟਰ ਅਫਸਰ ਅਤੇ ਨੋਡਲ ਅਫਸਰ ਵੀ ਲਗਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਰ ਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਦੀ ਜਾਣਕਾਰੀ ਦੇਣ।ਉਨ੍ਹਾਂ ਦੱਸਿਆ ਕਿ ਜਿਥੇ ਕਿਤੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਤਰੁੰਤ ਫਾਇਰ ਅਫਸਰ ਨਾਲ ਤਾਲਮੇਲ ਕਰਕੇ ਅੱਗ ਬੁਝਾਈ ਜਾਵੇ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਕੋਲ ਪਰਾਲੀ ਸੰਭਾਲ ਲਈ ਆਪਣੀਆਂ ਮਸ਼ੀਨਾਂ ਨਹੀਂ ਹਨ ਉਹ ਆਈ ਖੇਤ ਮੋਬਾਇਲ ਐਪਲੀਕੇਸ਼ਨ ਰਾਹੀਂ ਮਸ਼ੀਨਾ ਕਿਰਾਏ ਤੇ ਲੈ ਕੇ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਕੇਵਲ ਸਾਡੇ ਜਮੀਨ ਦੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਬਲਕਿ ਇਸ ਨਾਲ ਸਾਡੇ ਵਾਤਾਵਰਣ ਨੂੰ ਵੀ ਨੁਕਸਾਨ ਹੋ ਰਿਹਾ ਹੈ ਜਿਸਦਾ ਸਿਧਾ ਪ੍ਰਭਾਵ ਮਨੁੱਖੀ ਸਿਹਤ ਤੇ ਪੈ ਰਿਹਾ ਹੈ।

Spread the love