ਮੁੱਖ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

BABITA
ਮੁੱਖ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

ਫਾਜਿ਼ਲਕਾ, 3 ਦਸੰਬਰ 2021

ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਫਾਜਿ਼ਲਕਾ ਜਿ਼ਲ੍ਹੇ ਦੇ ਦੌਰੇ ਦੌਰਾਨ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈਏ ਐਸ ਦੀ ਪ੍ਰਧਾਨਗੀ ਹੇਠ ਬੈਠਕ ਹੋਈ।

ਹੋਰ ਪੜ੍ਹੋ :-ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਵਿੱਚ ਜ਼ਿਲ੍ਹਾ ਬਰਨਾਲਾ ਲਗਾਤਾਰ ਮੋਹਰੀ : ਸਿਵਲ ਸਰਜਨ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਫਾਜਿ਼ਲਕਾ ਦੌਰੇ ਦੌਰਾਨ ਨਵੇਂ ਬਣੇ ਬੱਸ ਸਟੈਂਡ ਅਤੇ ਜਿ਼ਲ੍ਹਾ ਹਸਪਤਾਲ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਵੱਲੋਂ ਐਮ ਆਰ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜਨ ਸਭਾ ਨੂੰ ਵੀ ਸੰਬੋਧਨ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਮੌਕੇ ਸਾਰੇ ਸਬੰਧਤ ਵਿਭਾਗਾਂ ਨੂੰ ਮੁੱਖ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਪੂਰਾ ਕਰਨ ਦੇ ਹੁਕਮ ਦਿੱਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੌਰੇ ਦੌਰਾਨ ਟਰੈਫਿਕ ਅਤੇ ਸੁਰੱਖਿਆ ਪ੍ਰਬੰਧ ਪੰਜਾਬ ਪੁਲਿਸ ਵੱਲੋਂ ਕੀਤੇ ਜਾਣਗੇ ਜਦ ਕਿ ਨਗਰ ਕੌਂਸਲ ਵੱਲੋਂ ਸਾਫ ਸਫਾਈ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਸਮਾਗਮ ਵਾਲੀ ਥਾਂ ਤੇ ਮੈਡੀਕਲ ਟੀਮ ਤਾਇਨਾਤ ਕਰਨ ਲਈ ਵੀ ਕਿਹਾ।

ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼, ਏ.ਡੀ.ਸੀ. ਵਿਕਾਸ ਸ੍ਰੀ ਨਵਲ ਰਾਮ, ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਸ੍ਰੀ ਅਮਿਤ ਗੁਪਤਾ, ਸ੍ਰੀ ਦੇਵਦਰਸ਼ ਦੀਪ ਸਿੰਘ, ਸਿਵਲ ਸਰਜਨ ਡਾ: ਦਵਿੰਦਰ ਕੁਮਾਰ, ਡੀਡੀਪੀਓ ਸ੍ਰੀ ਜੀਐਸ ਵਿਰਕ ਆਦਿ ਵੀ ਹਾਜਰ ਸਨ।

Spread the love