ਡਿਪਟੀ ਕਮਿਸ਼ਨਰ ਨੇ ਡਾ. ਬੀ.ਆਰ. ਅੰਬੇਦਕਰ ਜੀ ਦੀ ਮੂਰਤੀ ਤੇ ਫੁੱਲ ਮਾਲਾ ਭੇਟ ਕਰਕੇ ਕੀਤੀ ਸਰਧਾਂਜਲੀ ਭੇਟ

ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਡਾ. ਬੀ.ਆਰ. ਅੰਬੇਦਕਰ ਜੀ ਦੀ ਮੂਰਤੀ ਤੇ ਫੁੱਲ ਮਾਲਾ ਭੇਟ ਕਰਕੇ ਕੀਤੀ ਸਰਧਾਂਜਲੀ ਭੇਟ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਮਨਾਇਆ ਗਿਆ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਸਾਹਿਬ ਜੀ ਦਾ ਮਹਾਂਪ੍ਰੀਨਿਰਵਾਣ ਦਿਵਸ

ਫਿਰੋਜ਼ਪੁਰ 6 ਦਸੰਬਰ 2021

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਮਨਾਏ ਗਏ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਸਾਹਿਬ ਜੀ ਦੇ ਮਹਾਂਪ੍ਰੀਨਿਰਵਾਣ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰ ਸਿੰਘ ਨੇ ਡਾ. ਬੀ.ਆਰ. ਅੰਬੇਦਕਰ ਜੀ ਦੀ ਮੂਰਤੀ ਨੂੰ ਫੁੱਲ ਮਾਲਾ ਭੇਟ ਕੀਤੀ।

ਹੋਰ ਪੜ੍ਹੋ :-ਸਰਦੀ ਦੇ ਮੌਸਮ ਦੀ ਆਮਦ ਹੁੰਦਿਆਂ ਹੀ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਲਈ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੀ ਸਾਰ, ਜੈਕਟਾਂ ਵੰਡੀਆਂ

ਇਸ ਸਬੰਧ ਵਿੱਚ ਵਿਸ਼ੇਸ਼ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਵੱਲੋਂ ਡਾ. ਬੀ.ਆਰ. ਅੰਬੇਦਕਰ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਗਿਆ।ਇਸੇ ਤਰ੍ਹਾਂ ਮਾਨਯੋਗ ਪ੍ਰਧਾਨ ਮੰਤਰੀ ਜੀ ਵੱਲੋਂ ਕੀਤਾ ਜਾਣ ਵਾਲਾ ਲਾਈਵ ਪੋ੍ਰਗਰਾਮ ਅਟੈਂਡ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰ ਦੇ ਇਸ ਮਹਾਨ ਸਪੂਤ ਨੂੰ ਉਹਨਾਂ ਦੇ ਮਹਾਂਪ੍ਰੀਨਿਰਵਾਣ ਦਿਵਸ ਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਭੇਟ ਕਰਨ ਦਾ ਮੌਕਾ ਮਿਿਲਆ ਹੈ ਜੋ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਫਿਰੋਜ਼ਪੁਰ ਸ੍ਰੀ ਬਰਿੰਦਰ ਸਿੰਘ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਸੁਖਜੀਤ ਸਿੰਘ, ਸ੍ਰੀਮਤੀ ਸੁਨੀਤਾ ਸੀਨੀਅਰ ਸਹਾਇਕ, ਸ੍ਰੀ ਜਗਜੀਤ ਸਿੰਘ ਸਟੈਨੋ, ਸ੍ਰੀ ਮਨੋਹਰ ਲਾਲ ਪ੍ਰਧਾਨ ਪੀ.ਐਮ.ਐਸ.ਯੂ, ਜੋਗਿੰਦਰ ਸਿੰਘ ਸੁਪਰਡੈਂਟ ਗ੍ਰੇਡ-1, ਸ੍ਰੀ ਜਗਸੀਰ ਗੋਲਡ ਰੀਡਰ ਤਹਿਸੀਲਦਾਰ ਫਿਰੋਜ਼ਪੁਰ, ਸ੍ਰੀ ਅਸ਼ੋਕ ਕੁਮਾਰ ਕਮਿਸ਼ਨਰ ਦਫ਼ਤਰ ਆਦਿ ਵੀ ਹਾਜ਼ਰ ਸਨ।
Spread the love