ਸ਼੍ਰੀ ਚਮਕੌਰ ਸਾਹਿਬ, 29 ਦਸੰਬਰ 2021
ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਅੱਜ ਸ਼੍ਰੀ ਚਮਕੌਰ ਸਾਹਿਬ ਵਿਖੇ ਬੁੱਧਵਾਰ ਨੂੰ ਮੁੱਖ ਮੰਤਰੀ ਪੰਜਾਬ ਦੇ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਹੋਰ ਪੜ੍ਹੋ :-ਜ਼ਿਲ੍ਹੇ ਨੂੰ ਬਾਲ ਭਿਕਸ਼ਾ ਮੁਕਤ ਕਰਵਾਉਣ ਲਈ ਜਗ੍ਹਾ ਜਗ੍ਹਾ ਚੈਕਿੰਗ
ਜ਼ਿਕਰਯੋਗ ਹੈ ਕਿ ਇਸ ਸਮਾਗਮ ਵਿਚ ਕੈਬਿਨਟ ਮੰਤਰੀ, ਐਮ.ਐਲ.ਏਜ਼., ਸਿਹਤ ਵਿਭਾਗ ਦੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਅਤੇ ਸਕੂਲ ਸਿੱਖਿਆ ਵਿਖੇ ਮਿਡ-ਡੇਅ ਮੀਲ ਨਾਲ ਸਬੰਧਤ ਕੰਮ ਕਰ ਰਹੇ ਵਰਕਰ, ਰੂਪਨਗਰ ਅਤੇ ਸ਼੍ਰੀ ਚਮਕੌਰ ਸਾਹਿਬ ਬਲਾਕ ਦੇ ਸਰਪੰਚ, ਪੰਚ ਜਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ਮਿਉਂਸਪਲ ਕਾਉਂਸਲਰ ਆਦਿ ਪਹੁੰਚਣਗੇ।