ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਗਣਤੰਤਰ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਗਣਤੰਤਰ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਗਣਤੰਤਰ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਕੋਵਿਡ-19 ਮਹਾਂਮਾਰੀ ਸਬੰਧੀ ਜਾਰੀ ਹਦਾਇਤਾਂ ਤਹਿਤ ਤਿਆਰੀਆਂ ਕਰਨ ਦੇ ਦਿੱਤੇ ਦਿਸ਼ਾ-ਨਿਰਦੇਸ਼

ਗੁਰਦਾਸਪੁਰ, 10 ਜਨਵਰੀ 2022

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਕੋਵਿਡ-19 ਤਹਿਤ ਜਾਰੀ ਕੀਤੀਆਂ ਹਦਾਇਤਾਂ ਤਹਿਤ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ।

ਹੋਰ ਪੜ੍ਹੋ :-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਰਾਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਮਨਾਇਆ ਜਾਵੇਗਾ। ਉਨਾਂ ਪੀ.ਡਬਲਿਊ.ਡੀ ਵਿਭਾਗ ਤੇ ਨਗਰ ਕੋਂਸਲ ਗੁਰਦਾਸਪੁਰ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਨੂੰ ਸਫਾਈ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਪੁਲਿਸ ਨੂੰ ਸੁਰੱਖਿਆ ਦੇ ਪ੍ਰਬੰਧਾਂ ਦੇ ਨਾਲ-ਨਾਲ ਪਰੇਡ ਦੀ ਤਿਆਰੀ ਕਰਨ ਲਈ ਕਿਹਾ। ਉਨਾਂ ਸਿਹਤ ਵਿਭਾਗ, ਪਬਲਿਕ ਹੈਲਥ, ਪਾਵਰਕਾਮ, ਮੰਡੀ ਬੋਰਡ, ਜਿਲਾ ਪ੍ਰੋਗਰਾਮ ਅਫਸਰ, ਜ਼ਿਲ੍ਹਾ ਰੈੱਡ ਕਰਾਸ, ਬਾਗਬਾਨੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਤਿਆਰੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਸਮੂਹ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ।

ਇਸ ਮੌਕੇ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ, ਗੁਰਪ੍ਰੀਤ ਸਿੰਘ ਐਸ.ਪੀ (ਬੈੱਡਕੁਆਟਰ), ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਹਰਪਾਲ ਸਿੰਘ ਜਿਲਾ ਸਿੱਖਿਆ ਅਫਸਰ (ਸ), ਮਦਨ ਲਾਲ ਜਿਲਾ ਸਿੱਖਿਆ ਅਫਸਰ (ਪ), ਹਰਚਰਨ ਸਿੰਘ ਕੰਗ ਜ਼ਿਲਾ ਭੂਮੀ ਰੱਖਿਆ ਅਫਸਰ, ਰਾਜੀਵ ਸਿੰਘ ਸੈਕਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ, ਸਰਵਣ ਸਿੰਘ ਮੱਛੀ ਪਾਲਣ ਅਫਸਰ, ਡਾ. ਭਾਰਤ ਭੂਸ਼ਣ ਸਹਾਇਕ ਸਿਵਲ ਸਰਜਨ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

Spread the love