ਫਾਜ਼ਿਲਕਾ, 14 ਜਨਵਰੀ 2022
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੌਣ ਅਫਸਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ 1 ਜਨਵਰੀ 2022 ਤੱਕ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੋਜਵਾਨ ਜ਼ੋ ਕਿ ਆਪਣੀ ਵੋਟ ਬਣਵਾਉਣ ਤੋਂ ਵਾਂਝੇ ਰਹਿ ਗਏ ਹਨ ਉਨ੍ਹਾਂ ਲਈ ਚੋਣ ਕਮਿਸ਼ਨ ਪੰਜਾਬ ਵੱਲੋਂ 31 ਜਨਵਰੀ 2022 ਤੱਕ ਵੋਟ ਬਣਵਾਉਣ ਦਾ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ :-73ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ‘ਚ ਵਿੱਤ ਮੰਤਰੀ ਲਹਿਰਾਉਣਗੇ ਤਿਰੰਗਾ ਝੰਡਾ
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਆਨਲਾਈਨ ਜਾਂ ਆਫਲਾਈਨ ਵਿਧੀ ਰਾਹੀਂ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਨਲਾਈਨ ਰਾਹੀਂ ਵੋਟ ਬਣਾਉਣ ਲਈ voterportal.eci.gov.in ਤੇ ਵਿਜ਼ਿਟ ਕੀਤਾ ਜਾ ਸਕਦਾ ਹੈ ਜਾਂ ਵੋਟਰ ਹੈਲਪਲਾਈਨ ਐਪ ਡਾਉਨਲੋਡ ਕਰਕੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਆਫਲਾਈਨ ਵਿਧੀ ਰਾਹੀਂ ਵੋਟ ਬਣਾਉਣ ਲਈ ਆਪਣੇ ਬੂਥ ਲੈਵਲ ਅਫਸਰ ਜਾਂ ਚੋਣਕਾਰ ਰਜਿਸਟਰੇਸ਼ਨ ਅਫਸਰ ਜਾਂ ਜ਼ਿਲ੍ਹਾ ਚੋਣ ਅਫਸਰ ਦੇ ਦਫਤਰ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਟੋਲ ਫ੍ਰੀ ਨੰ 1950 `ਤੇ ਕਾਲ ਕੀਤੀ ਜਾ ਸਕਦੀ ਹੈ।