ਕਰੋਨਾ ਨਾਲ ਹੋਈਆਂ ਮੌਤਾਂ ਦੇ ਮਿ੍ਰਤਕਾਂ ਦੇ ਕਾਨੂੰਨੀ ਵਾਰਿਸ ਜਮਾਂ ਕਰਵਾ ਸਕਦੇ ਹਨ ਅਰਜ਼ੀ ਫਾਰਮ-ਡਿਪਟੀ ਕਮਿਸ਼ਨਰ

GURPREET SINGH KHAIRA
ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਗੋਦਾਮਾਂ/ਭੰਡਾਰਾਂ ਨੇੜੇ ਇਕੱਠੇ ਹੋਣ ਅਤੇ ਦਾਖਲੇ ਉਤੇ ਰਹੇਗੀ ਮਨਾਹੀ

ਅੰਮ੍ਰਿਤਸਰ, 25 ਫਰਵਰੀ 2022 

ਕੋਵਿਡ-19 ਮਹਾਂਮਾਰੀ ਦੌਰਾਨ ਜਿਨਾਂ ਲੋਕਾਂ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀਉਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਮੁਕੰਮਲ ਫਾਰਮ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮਰਾ ਨੰ: 138 ਜਾਂ ਸਿਵਲ ਸਰਜਨ ਦਫ਼ਤਰ ਵਿਖੇ ਜਮ੍ਹਾ ਕਰਵਾਏ ਜਾ ਸਕਦੇ ਹਨ।

ਹੋਰ ਪੜ੍ਹੋ :-ਯੁਕਰੇਨ ਵਿੱਚ ਫੱਸੇ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁੜ ਇਸ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਮ੍ਰਿਤਕਾਂ ਦੇ ਵਾਰਸਾਂ ਨੂੰ ਮੁਆਵਜਾ ਦਿੱਤਾ ਜਾ ਸਕੇ।

ਉਨਾਂ ਦੱਸਿਆ ਕਿ ਇਸ ਸਬੰਧੀ ਅਰਜ਼ੀ ਫਾਰਮ ਨਾਲ ਨਿਮਨ ਅਨੁਸਾਰ ਦਸਤਾਵੇਜ਼ ਨੱਥੀ ਕੀਤੇ ਜਾਣ: ਮਿ੍ਰਤਕ ਵਿਅਕਤੀ ਦੇ ਪਛਾਣ ਕਾਰਡ ਦੀ ਕਾਪੀਕਲੇਮ ਕਰਤਾ ਦੇ ਪਛਾਣ ਕਾਰਡ ਦੀ ਕਾਪੀਕਲੇਮ ਕਰਤਾ ਅਤੇ ਮਿ੍ਰਤਕ ਵਿਅਕਤੀ ਦੇ ਸਬੰਧ ਦੇ ਪਹਿਚਾਣ ਕਾਰਡ ਦੀ ਕਾਪੀਕੋਵਿਡ 19 ਟੈਸਟ ਦੀ ਪਾਜ਼ੇਟਿਵ ਰਿਪੋਰਟ ਦੀ ਕਾਪੀਹਸਪਤਾਲ ਦੁਆਰਾ ਜਾਰੀ ਹੋਏ ਮੌਤ ਦੇ ਕਾਰਨਾਂ ਦਾ ਸੰਖੇਪ ਸਾਰ ( ਜੇਕਰ ਮੌਤ ਹਸਪਤਾਲ ਵਿੱਚ ਹੋਈ ਹੋਵੇ) ਤੇ ਮੌਤ ਹੋਣ ਦੇ ਕਾਰਨਾ ਦਾ ਮੈਡੀਕਲ ਸਰਟੀਫਿਕੇਟਮਿ੍ਰਤਕ ਵਿਅਕਤੀ ਦੇ ਮੌਤ ਦਾ ਸਰਟੀਫਿਕੇਟ ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟਕਲੇਮ ਕਰਤਾ ਦੇ ਬੈੱਕ ਖਾਤੇ ਦਾ ਰੱਦ ਹੋਇਆ ਬੈਂਕ ਚੈੱਕਮਿ੍ਰਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ ਇਤਰਾਜ਼ਹੀਣਤਾ ਸਰਟੀਫਿਕੇਟ (ਜਿੱਥੇ ਕਲੇਮ ਕਰਤਾ ਇੱਕ ਹੋਵੇ)।

Spread the love