ਡਿਪਟੀ ਕਮਿਸ਼ਨਰ ਵੱਲੋਂ ਸਟਰਾਂਗ ਰੂਮਾਂ ਦੀ ਚੈਕਿੰਗ

ਡਿਪਟੀ ਕਮਿਸ਼ਨਰ ਵੱਲੋਂ ਸਟਰਾਂਗ ਰੂਮਾਂ ਦੀ ਚੈਕਿੰਗ
ਡਿਪਟੀ ਕਮਿਸ਼ਨਰ ਵੱਲੋਂ ਸਟਰਾਂਗ ਰੂਮਾਂ ਦੀ ਚੈਕਿੰਗ

ਅਬੋਹਰ/ਫਾਜ਼ਿਲਕਾ, 3 ਮਾਰਚ 2022

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਬੀਤਾ ਕਲੇਰ ਨੇ ਅਬੋਹਰ ਵਿਖੇ ਬਣੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਇਥੇ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਕੀਤੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ।ਇਥੇ ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ 81 ਅਬੋਹਰ ਅਤੇ 82 ਬੱਲੂਆਣਾ ਦੀਆਂ ਵੋਟਿੰਗ ਮਸ਼ੀਨਾਂ ਅਬੋਹਰ ਵਿਖੇ ਬਣਾਏ ਸਟਰਾਂਗ ਰੂਮ ਵਿਖੇ ਰੱਖੀਆ ਗਈਆਂ ਹਨ ਅਤੇ ਵਿਧਾਨ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਹੋਰ ਪੜ੍ਹੋ :-ਜ਼ਿਲ੍ਹਾ ਵਾਤਾਵਰਣ ਪਲਾਂਟ ਦੀ ਸਮੀਖਿਆ ਲਈ ਬੈਠਕ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ 3 ਪਰਤਾਂ ਵਿੱਚ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਸੀਸੀਟੀਵੀ ਕੈਮਰੇ ਵੀ ਲਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।

Spread the love