ਡਿਪਟੀ ਕਮਿਸ਼ਨਰ ਵਲੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲੱਗਣ ਦੇਣ ਸਬੰਧੀ ਅਧਿਕਾਰੀਆਂ ਨੂੰ ਦਿਤੇ ਸਖ਼ਤ ਨਿਰਦੇਸ਼

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਰ ਰਿਹਾ ਹੈ ਜਾਗਰੂਕ

ਗੁਰਦਾਸਪੁਰ, 16 ਨਵੰਬਰ 2021

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲੇ ਅੰਦਰ ਫਸਲ ਦੀ ਰਹਿੰਦ-ਖੂੰਹਦ ਅੱਗ ਨਾ ਲੱਗਣ ਦੇਣ ਸਬੰਧੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਨਾਂ ਵਸਲੋਂ ਜ਼ਿਲੇ ਭਰ ਅੰਦਰ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵੱਖ-ਵੱਖ ਪੱਧਰ ’ਤੇ ਜਾਗਰੂਕਤਾ ਅਭਿਆਨ ਚਲਾਇਆ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਵਲੋਂ ਵੀਡੀਓ ਕਾਨਫਰੰਸ ਜ਼ਰੀਏ ਸਮੂਹ ਕਮੇਟੀਆਂ ਦੇ ਨੋਲ ਅਫਸਰਾਂ ਤੇ ਮੈਬਰਾਂ ਨਾਲ ਮੀਟਿੰਗ ਕਰਦਿਆਂ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਜ਼ਿਲੇ ਅੰਦਰ ਨਾੜ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਅੱਗ ਨਾ ਲੱਗਣ ਨੂੰ ਯਕੀਨੀ ਬਣਾਉਣ।

ਹੋਰ ਪੜ੍ਹੋ :-ਪੀਣ ਦਾ ਪਾਣੀ ਸਸਤਾ ਹੋਣ ਨਾਲ 30850 ਲੋਕਾਂ ਨੂੰ ਹੋਵੇਗਾ ਫਾਇਦਾ: ਡਿਪਟੀ ਕਮਿਸ਼ਨਰ

ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿੂਨਲ, ਨਵੀ ਦਿੱਲੀ ਵੱਲੋ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਫਸਲ ਦੀ ਰਹਿੰਦ-ਖੁੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੋਰ ਤੇ ਪਾਬੰਦੀ ਲਗਾਈ ਗਈ ਹੈ। ਪ੍ਰੰਤੂ ਫਿਰ ਵੀ ਕਈ ਕਿਸਾਨਾਂ ਵੱਲੋ ਅਜੇ ਵੀ ਨਾੜ ਨੂੰ ਅੱਗ ਲਗਾਈ ਜਾਦੀ ਹੈ, ਜਿਸ ਨਾਲ ਨਾ ਸਿਰਫ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਦਾ ਹੈ, ਸਗੋ ਜ਼ਮੀਨ ਦੀ ਉਪਜਾਊ ਸਕਤੀ ਤੇ ਵੀ ਮਾੜਾ ਅਸਰ ਪੈਦਾ ਹੈ। ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਦਿਆ ਹੋਇਆ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋ ਜ਼ਿਲ੍ਹੇ ਵਿੱਚ ਨਾੜ ਸਾੜਨ ਵਾਲਿਆ ਘਟਨਾਂਵਾ ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਜਿਲੇ ਭਰ ਅੰਦਰ ਕਿਸਾਨ ਵੀਰਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਗਈ ਹੈ ਅਤੇ ਜਿਲੇ ਅੰਦਰ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਕਿ ਨਾੜ ਨੂੰ ਅੱਗ ਨਾ ਲਾਉਣ। ਅੱਗ ਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਸ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ।