ਡਿਪਟੀ ਕਮਿਸ਼ਨਰ ਵੱਲੋਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Amrit Singh
ਮੈਰੀਟੋਰੀਅਸ ਸਕੂਲ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ
ਕਿਹਾ, ਸਬੰਧਿਤ ਅਧਿਕਾਰੀ ਆਪਣੀ ਡਿਊਟੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਣ

ਫ਼ਿਰੋਜ਼ਪੁਰ 21 ਅਪ੍ਰੈਲ 2022

ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਵੱਲੋਂ ਮੌਨਸੂਨ ਸੀਜ਼ਨ 2022 ਦੌਰਾਨ ਆਉਣ ਵਾਲੇ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਹੋਈ ਇਸ ਬੈਠਕ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਨੂੰ ਮੁੱਖ ਰੱਖਦਿਆਂ ਪਹਿਲ ਦੇ ਅਧਾਰ ‘ਤੇ ਕੀਤੇ ਜਾਣ ਵਾਲੇ ਹੜ੍ਹ ਰੋਕੂ ਅਗਾਊਂ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਹੋਰ ਪੜ੍ਹੋ :-ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ ਅਮਰੀਕੀ ਵਫ਼ਦ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧ ਪਹਿਲ ਦੇ ਆਧਾਰ ਤੇ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਵੱਲੋਂ ਕੰਟਰੋਲ ਰੂਮ, ਡਰੇਨਾਂ/ਨਹਿਰਾਂ ਦੀ ਸਫਾਈ, ਰਾਹਤ ਕੇਂਦਰਾਂ ਦੀ ਸਥਾਪਨਾ ਤੇ ਰਾਹਤ ਕੈਂਪਾਂ ਵਿੱਚ ਰਾਸ਼ਨ ਆਦਿ, ਖਾਲੀ ਬੋਰੀਆਂ, ਪੀਣ ਵਾਲੇ ਸਾਫ ਪਾਣੀ, ਡਾਕਟਰਾਂ ਦੀਆਂ ਟੀਮਾਂ ਤੇ ਦਵਾਈਆਂ, ਪਸ਼ੂਆਂ ਲਈ ਟੀਕੇ, ਦਵਾਈਆਂ ਅਤੇ ਚਾਰੇ ਦਾ ਪਬ੍ਰੰਧ, ਦੂਰ ਸੰਚਾਰ ਵਿਵਸਥਾ, ਖਾਲੀ ਟਿਊਬਾਂ, ਬਿਜਲੀ ਨਿਰਵਿਘਨ ਅਤੇ ਸੁਰੱਖਿਆ ਸਪਲਾਈ, ਵਾਹਨਾਂ ਦੇ ਪ੍ਰਬੰਧ, ਵਾਇਰਲੈਸ ਸੈਟ ਲਗਾਉਣ, ਤੈਰਾਕ ਅਤੇ ਡਾਈਵਰਜ, ਠੀਕਰੀ ਪਹਿਰਾ ਅਦਿ ਦੇ ਪ੍ਰਬੰਧ ਪਹਿਲਾ ਹੀ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਵਿਚ ਬਾੜ ਪ੍ਰਬੰਧਾਂ ਦੇ ਮੱਦੇਨਜ਼ਰ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸਦਾ ਨੰ: 01632-244039 ਹੈ, ਜ਼ਰੂਰਤ ਪੈਣ ਤੇ ਕੋਈ ਵੀ ਵਿਅਕਤੀ ਸੂਚਨਾ ਦੇ ਸਕਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਿਸ਼ਤੀਆਂਤਜਰਬੇਕਾਰ ਤੈਰਾਕਾਂ ਆਦਿ ਦਾ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਲੋੜ ਪੈਣ ਤੇ ਇਨ੍ਹਾਂ ਤੋਂ ਮਦਦ ਲਈ ਜਾ ਸਕੇ। ਨ੍ਹਾਂ ਸਾਰੇ ਅਧਿਕਾਰੀਆਂ ਨੂੰ ਜ਼ਰੂਰਤ ਪੈਣ ਤੇ ਬਚਾਅ ਕੰਮਾਂ ਲਈ ਤਿਆਰ ਰਹਿਣ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਰੱਖਣ ਲਈ ਕਿਹਾ। 

Spread the love