ਬਰਨਾਲਾ, 23 ਅਪ੍ਰੈਲ 2022
ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਇਰ ਵੱਲੋਂ ਜ਼ਿਲਾ ਵਾਸੀਆਂ ਲਈ ਕੋਵਿਡ ਤੋਂ ਬਚਾਅ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ।
ਹੋਰ ਪੜ੍ਹੋ :-ਮਲੇਰੀਆ ਤੋਂ ਬਚਾਅ ਲਈ ਕੀਤਾ ਜਾਗਰੂਕ
ਜ਼ਿਲਾ ਮੈਜਿਸਟ੍ਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲਾ ਵਾਸੀਆਂ ਨੂੰ ਭੀੜ-ਭਾੜ ਵਾਲੇ ਸਥਾਨਾਂ ’ਤੇ ਮਾਸਕ ਪਾ ਕੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬੱਸਾਂ, ਰੇਲ ਗੱਡੀਆਂ, ਹਵਾਈ ਜਹਾਜ਼, ਟੈਕਸੀਆਂ, ਸਿਨੇਮਾ ਹਾਲ, ਸ਼ਾਪਿੰਗ ਮਾਲ, ਸਟੋਰਾਂ, ਕਲਾਸ ਰੂਮਾਂ, ਦਫਤਰਾਂ ਤੇ ਅੰਦਰੂਨੀ ਇਕੱਠਾਂ ਵਾਲੀਆਂ ਥਾਵਾਂ ’ਤੇ ਮਾਸਕ ਪਾਇਆ ਜਾਵੇ ਤਾਂ ਜੋ ਕਰੋਨਾ ਦੇ ਸੰਭਾਵੀ ਖਤਰੇ ਨੂੰ ਟਾਲਿਆ ਜਾ ਸਕੇ।