ਪਿੰਡਾ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ’ਚ ਪੂਰਾ ਕਰਕੇ ਭੇਜੇ ਜਾਣ ਵਰਤੋਂ ਸਰਟੀਫਿਕੇਟ : ਅਮਿਤ ਤਲਵਾੜ

Deputy Commissioner Amit Talwar
ਪਿੰਡਾ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ’ਚ ਪੂਰਾ ਕਰਕੇ ਭੇਜੇ ਜਾਣ ਵਰਤੋਂ ਸਰਟੀਫਿਕੇਟ : ਅਮਿਤ ਤਲਵਾੜ
ਕਿਹਾ,ਹਰੇਕ ਯੋਜਨਾ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚਣ ਨੂੰ ਬਣਾਏ ਜਾਵੇ ਯਕੀਨੀ
ਐਸ ਏ ਐਸ ਨਗਰ, ਅਪ੍ਰੈਲ 19 2022
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਜ ਮਹੀਨਾਵਾਰ ਮੀਟਿੰਗ ਦੌਰਾਨ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚਲ ਰਹੇ ਵਿਕਾਸ ਦੇ ਕੰਮਾਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਪੈਂਡਿੰਗ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਸਿਆਲ ਵੀ ਮੌਜੂਦ ਸਨ।

ਹੋਰ ਪੜ੍ਹੋ :-ਸਿਹਤ ਵਿਭਾਗ ਵੱਲੋਂ 25 ਅਪ੍ਰੈਲ  ਤੱਕ ਮਨਾਇਆ ਜਾ ਰਿਹਾ ਮਲੇਰੀਆ ਵਿਰੋਧੀ ਹਫ਼ਤਾ – ਸਿਵਲ ਸਰਜਨ ਡਾ. ਐਸ.ਪੀ. ਸਿੰਘ

ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨਾਲ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਯੋਜਨਾ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਉਨ੍ਹਾਂ ਮੀਟਿੰਗ ਦੇ ਦੌਰਾਨ  ਰੂਰਲ ਮਿਸ਼ਨ, ਸਮਾਰਟ ਵਿਜੇਲ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪੀ.ਡਬਲਿਊ ਵਰਕਸ, ਨੈਸ਼ਨਲ ਗਰੀਨ ਟ੍ਰਿਬਿਊਨਲ,  ਸਵੱਛਤਾ ਸਰਵੇਖਣ ਆਦਿ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਨੂੰ ਵਰਤੋਂ ਸਰਟੀਫਿਕੇਟ ਜਲਦੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਐਮ.ਪੀ.ਲੈਡ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਇਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
Spread the love