ਕਰੋਨਾ ਟੀਕਾਕਰਨ ਬਾਰੇ ਸਥਿਤੀ ਦਾ ਵੀ ਲਿਆ ਜਾਇਜ਼ਾ
ਬਰਨਾਲਾ, 2 ਦਸੰਬਰ
ਕੋਵਿਡ-19 ਦੀ ਤੀਜੀ ਲਹਿਰ ਦੇ ਸੰਭਾਵਿਤ ਖਤਰੇ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਬਰਨਾਲਾ ਅਤੇ ਸਿਹਤ ਵਿਭਾਗ ਬਰਨਾਲਾ ਵੱਲੋਂ ਅਗਾਊਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਆਕਸੀਜਨ ਪਲਾਂਟ ਦਾ ਦੌਰਾ ਕੀਤਾ ਗਿਆ।
ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ਵਿਖੇ ਚੱਲ ਰਹੇ ਆਕਸੀਜਨ ਪਲਾਂਟ ਦਾ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਜਾਇਜ਼ਾ ਲਿਆ ਗਿਆ। ਉਨਾਂ ਕਿਹਾ ਕਿ ਪੀਐਸਏ ਆਕਸੀਜਨ ਪਲਾਂਟ ਬਹੁਤ ਜਲਦ ਕੰਮ ਸ਼ੁਰੂ ਕਰ ਦੇਵੇਗਾ ਤਾਂ ਜੋ ਕਿਸੇ ਵੀ ਤਰਾਂ ਦੀ ਲੋੜ ਪੈਣ ’ਤੇ ਆਕਸੀਜਨ ਸਪਲਾਈ ਦਿੱਤੀ ਜਾ ਸਕੇ।
ਉਨਾਂ ਦੱਸਿਆ ਕਿ ਸੋਹਲ ਪੱਤੀ ਬਰਨਾਲਾ ਵਿਖੇ ਪਹਿਲਾਂ ਹੀ ਕੋਰੋਨਾ ਮਰੀਜ਼ਾਂ ਨੂੰ ਦਾਖਲ ਕਰਨ ਲਈ ਵਾਰਡ ਬਣਾਇਆ ਹੋਇਆ ਹੈ ਤੇ ਉਥੇ ਵੀ ਆਕਸੀਜਨ ਪਲਾਂਟ ਚੱਲ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂਂ ਦਫਤਰ ਸਿਵਲ ਸਰਜਨ ਵਿਖੇ ਮੀਟਿੰਗ ਵੀ ਕੀਤੀ ਗਈ ਅਤੇ ਕਰੋਨਾ ਦੀ ਅਗਲੀ ਲਹਿਰ ਦੇ ਸੰਭਾਵਿਤ ਖਤਰੇ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਉਣਾ ਯਕੀਨੀ ਬਣਾਉਣ ਲਈ ਆਖਿਆ ਗਿਆ। ਇਸ ਮੌਕੇ ਉਨਾਂ ਜ਼ਿਲੇ ਵਿਚ ਕਰੋਨਾ ਟੀਕਾਕਰਨ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਰਜਿੰਦਰ ਸਿੰਗਲਾ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਨਵਜੋਤਪਾਲ ਭੁੱਲਰ, ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਂਸ਼ਲ, ਜ਼ਿਲਾ ਐਪਡੀਮਾਲੋਜਿਸਟ ਡਾ. ਮੁਨੀਸ਼ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।
ਹੋਰ ਪੜ੍ਹੋ :- ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਫਰਵਾਹੀ ’ਚ ਖੂਨਦਾਨ ਕੈਂਪ