ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ
ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਮ ਜਨਤਾ ਨੂੰ ਸੇਵਾਵਾ ਮੁਹੱਇਆ ਕਰਵਾਈਆਂ ਜਾ ਰਹੀਆਂ
ਰੂਪਨਗਰ,11 ਅਪ੍ਰੈਲ 2022
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇਕਕੀਅਤੇਅਤੇ ਮੌਕੇ ‘ਤੇ ਮੌਜੂਦ ਲੋਕਾਂ ਤੋਂ ਮਿਲ ਰਹੀਆਂ ਸੇਵਾਵਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਵਲੋਂ ਸੇਵਾ ਕੇਂਦਰ ਵਿਖੇ ਕੱਲੇ-ਕੱਲੇ ਕੈਬਿਨ ਦੀ ਚੈਕਿੰਗ ਕੀਤੀ ਗਈ ਅਤੇ ਪ੍ਰਬੰਧਕਾਂ ਨੂੰ ਕੇਂਦਰ ਅਤੇ ਵਿਸ਼ੇਸ਼ ਤੌਰ ਤੇ ਗੁਸ਼ਲਖਾਨਿਆਂ ਦੀ ਸਫਾਈ ਯਕੀਨੀ ਤੌਰ ਤੇ ਬਰਕਰਾਰ ਰੱਖਣ ਲਈ  ਕਿਹਾ ਗਿਆ।

ਹੋਰ ਪੜ੍ਹੋ :-ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੀ ਨਿਗਰਾਨ ਕਮੇਟੀ ਵਲੋਂ ਠੋਸ ਕੂੜਾ ਪ੍ਰਬੰਧਨ ਤੇ ਨਿਕਾਸੀ ਪਾਣੀ ਪ੍ਰਬੰਧਨ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਆਮ ਲੋਕਾਂ ਨੂੰ ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੇਵਾਵਾਂ ਮਹੁੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸੇ ਤਰ੍ਹਾਂ ਹੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਮ ਜਨਤਾ ਨੂੰ ਸੇਵਾਵਾ ਮੁਹੱਇਆ ਕਰਵਾਉਣ ਲਈ ਖੁੱਲਦੇ ਹਨ।
ਸ਼੍ਰੀਮਤੀ ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਕੁੱਲ 23 ਸੇਵਾ ਕੇਂਦਰ ਚੱਲ ਰਹੇ ਹਨ, ਜਿਹਨਾਂ ਵਿੱਚ ਸ਼ਹਿਰੀ ਸੇਵਾ ਕੇਂਦਰ ਤਹਿਸੀਲ ਪੱਧਰ ਤੇ 09 ਅਤੇ ਪਿੰਡਾਂ ਵਿੱਚ 14 ਸੇਵਾ ਕੇਂਦਰ ਹਨ। ਸੇਵਾ ਕੇਂਦਰਾਂ ਵਲੋ 24 ਵਿਭਾਗਾ ਦੀਆਂ 375 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਿੱਧ ਹੋ ਰਹੇ ਹਨ। ਕੰਮਕਾਜੀ ਵਿਅਕਤੀ ਅਕਸਰ ਹੀ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੋਲ੍ਹਣ ਦੀ ਮੰਗ ਕਰਦੇ ਆ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਆਪਣੇ ਕੰਮਕਾਰ ਲਈ ਛੁੱਟੀ ਲੈਣੀ ਪੈਂਦੀ ਹੈ। ਆਮ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਇਤਿਹਾਸਿਕ ਫੈਸਲਾ ਲਿਆ ਹੈ ਤਾਂ ਜੋ ਹਰ ਵਰਗ ਨੂੰ ਸਹੂਲਤਾਂ ਦਾ ਲਾਭ ਮਿਲ ਸਕੇ।