ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਲੋਕਾਂ ਨੂੰ ਕਰਵਾਈਆਂ ਮੁਹੱਈਆ
ਜਲਾਲਾਬਾਦ 23 ਅਕਤੂਬਰ 2021
ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਦੇ ਦਫ਼ਤਰ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ । ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਲਾਭ ਦੇਣਾ ਸੀ ਅਤੇ ਇਸੇ ਮਨੋਰਥ ਤਹਿਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ । ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਐੱਸਡੀਐੱਮ ਜਲਾਲਾਬਾਦ ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਵਿੱਚ ਲਗਾਇਆ ਗਿਆ।
ਹੋਰ ਪੜ੍ਹੋ :-ਭਾਰਤੀ ਅਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ ਫਿਰੋਜ਼ਪੁਰ ਛਾਉਣੀ ਬੋਰਡ ਵੱਲੋਂ ਮਿੰਨੀ ਮੈਰਾਥਨ ਦਾ ਆਯੋਜਨ
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਜਲਾਲਾਬਾਦ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਕੋਰੋਨਾ ਸੰਬੰਧੀ ਲੋਕਾਂ ਦੇ ਸੈਂਪਲ ਲਏ ਗਏ ਅਤੇ ਟੀਕਾਕਰਨ ਵੀ ਕੀਤਾ ਗਿਆ। ਕੈਂਪ ਦੌਰਾਨ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ, ਆਸ਼ੀਰਵਾਦ ਸ਼ਗਨ ਸਕੀਮ ਆਦਿ ਦੇ ਫਾਰਮ ਭਰਵਾ ਕੇ ਮੌਕੇ ਤੇ ਹੀ ਲੋਕਾਂ ਨੂੰ ਸੁਵਿਧਾ ਦਾ ਲਾਭ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਕੈਂਪ ਦੌਰਾਨ ਝਗੜਾ ਰਹਿਤ ਇੰਤਕਾਲ, ਪੀ. ਐੱਮ. ਏ.ਵਾਈ. ਸਕੀਮ ਅਧੀਨ ਮਕਾਨਾਂ ਦੇ ਫਾਰਮ ਤੇ ਹੋਰ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸਰਟੀਫਿਕੇਟ ਮਨਰੇਗਾ ਜੌਬ ਕਾਰਡ ਸੰਬੰਧੀ ਸੁਵਿਧਾ ਆਮ ਲੋਕਾਂ ਨੂੰ ਉਪਲਬਧ ਕਰਵਾਈ ਗਈ। ਕੈਂਪ ਦੌਰਾਨ ਸੇਵਾ ਕੇਂਦਰ ਦਾ ਸਟਾਫ਼ ਮੌਕੇ ਤੇ ਹਾਜ਼ਰ ਰਿਹਾ ਅਤੇ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਗਈਆਂ।
ਇਸ ਮੌਕੇ ਤਹਿਸੀਲਦਾਰ ਸ਼ੀਸ਼ਪਾਲ, ਨਾਇਬ ਤਹਿਸੀਲਦਾਰ ਬਲਦੇਵ ਸਿੰਘ, ਜ਼ਿਲ੍ਹਾ ਭਲਾਈ ਅਫਸਰ ਬਰਿੰਦਰ ਸਿੰਘ, ਸੁਪਰਡੈਂਟ ਪਰਦੀਪ ਗੱਖੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਹਾਜ਼ਰ ਸਨ।