ਦਵਿੰਦਰ ਸਿੰਘ ਆਈ.ਏ.ਐਸ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਸੰਭਾਲਿਆ ਅਹੁਦਾ 

DAVINDER SINGH
ਦਵਿੰਦਰ ਸਿੰਘ ਆਈ.ਏ.ਐਸ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਸੰਭਾਲਿਆ ਅਹੁਦਾ 
ਕਿਹਾ, ਸਰਕਾਰ ਵੱਲੋਂ ਉਲੀਕੇ ਗਏ ਮਹੱਤਵਪੂਰਨ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਹੱਲ

ਫ਼ਿਰੋਜ਼ਪੁਰ 2 ਨਵੰਬਰ (2021)

ਦਵਿੰਦਰ ਸਿੰਘ ਆਈ.ਏ.ਐਸ(2010) ਨੇ ਬਤੌਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਫ਼ਿਰੋਜ਼ਪੁਰ ਪਹੁੰਚਣ ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਡ ਆਫ਼ ਆਨਰ ਦਿੱਤਾ ਗਿਆ ਅਤੇ ਵੱਖ ਵੱਖ ਅਧਿਕਾਰੀਆਂ ਵੱਲਂ ਉਨ੍ਹਾਂ ਨੂੰ ਫੁੱਲਾ ਦਾ ਗੁਲਦਸਤਾ ਦੇ ਕੇ ਸਗਾਵਤ ਕੀਤਾ ਗਿਆ। ਦਫਤਰ ਵਿਖੇ ਆਪਣੀ ਹਾਜ਼ਰੀ ਦੇਣ ਉਪਰੰਤ ਉਨ੍ਹਾਂ ਸਮੂਹ ਦਫਤਰ ਦੇ ਸਟਾਫ ਨਾਲ ਪਲੇਠੀ ਜਾਣ-ਪਛਾਣ ਕੀਤੀ।

ਹੋਰ ਪੜ੍ਹੋ :-ਅੱਜ 4 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 9 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਇਸ ਉਪਰੰਤ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਹੁਸੈਨੀਵਾਲਾ ਬਾਰਡਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਚ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਉੱਥੇ ਬੀਐਸਐਫ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਬਾਰਡਰ ਏਰੀਆਂ ਵਿਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਹੋਮ ਅਫੈਅਰ ਅਤੇ ਜਸਟਿਸ ਵਿਭਾਗ ਵਿਚ ਬਤੌਰ ਸਪੈਸ਼ਲ ਸਕੱਤਰ, ਡਾਇਰੈਕਟਰ ਸੋਸ਼ਲ ਜਸਟਿਸ ਇਮਪਾਵਰਮੈਂਟ ਐਂਡ ਮਿਨੋਰਟੀਜ, ਐਮਡੀ ਸੂਗਰ ਫੈਡ ਪੰਜਾਬ ਅਤੇ ਕਮਿਸ਼ਨਰ ਮਿਊਂਸੀਪਲ ਕਾਰਪੋਰੇਸ਼ਨ ਫਗਵਾੜਾ ਸਮੇਤ ਮਹੱਤਵਪੂਰਨ ਅਹੁਦਿਆਂ ਤੇ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ  ਇਸ ਮੌਕੇ ਐਸਡੀਐਮ ਫਿਰੋਜ਼ਪੁਰ ਬਬਨਦੀਪ ਸਿੰਘ ਵੀ ਹਾਜ਼ਰ ਸਨ।