ਫਿਰੋਜ਼ਪੁਰ, 8 ਜੁਲਾਈ :-
ਦਸਵੀਂ ਜਮਾਤ ਵਿਚੋਂ ਸੂਬੇ ਭਰ `ਚ ਪਹਿਲਾਂ ਸਥਾਨ ਹਾਸਲ ਕਰਨ ਲਈ ਵਿਦਿਆਰਥਣ ਨੈਨਸੀ ਰਾਣੀ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਕੀਤਾ ਸਨਮਾਨਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ ਸਤੀਏਵਾਲਾ ਦੀ ਵਿਦਿਆਰਥਣ ਨੇ ਪੂਰੇ ਪੰਜਾਬ ਵਿਚੋਂ ਦਸਵੀਂ ਦੇ ਬੋਰਡ ਦੇ ਨਤੀਜੇ ਵਿਚੋਂ ਪਹਿਲਾਂ ਸਥਾਨ ਹਾਸਲ ਕਰਕੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਿਦਿਆਰਥਣ ਨੈਨਸੀ ਰਾਣੀ ਦੇ ਪਰਿਵਾਰਕ ਮੈਂਬਰਾਂ ਅਤੇ ਸਕੂਲ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਜ਼ਮਾਨੇ ਵਿੱਚ ਕੁੜੀਆਂ ਮੁੰਡਿਆਂ ਨਾਲੋਂ ਕਿਸੇ ਪੱਖੋਂ ਵੀ ਘੱਟ ਨਹੀਂ ਹਨ । ਉਨ੍ਹਾਂ ਕਿਹਾ ਕਿ ਸਾਰੇ ਮਾਪਿਆਂ ਨੁੰ ਆਪਣੀਆਂ ਬੱਚੀਆਂ ਨੂੰ ਪੜ੍ਹਨ ਲਈ ਮੌਕਾ ਦੇਣਾ ਚਾਹੀਦਾ ਹੈ ਤਾਂ ਜੋ ਕੁੜੀਆਂ ਵੀ ਚੰਗੀ ਪੜ੍ਹਾਈ ਕਰਕੇ ਆਪਣੇ ਮਾਤਾ-ਪਿਤਾ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਹਾਜ਼ਰ ਅਧਿਕਾਰੀਆਂ ਨੁੰ ਵੀ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਵੱਲੋਂ ਦਿੱਤੀ ਜਾਂਦੀ ਸਕੂਲਾਂ ਵਿੱਚ ਸਿੱਖਿਆ ਦੀ ਸ਼ਲਾਘਾ ਕੀਤੀ।