ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

_Mohammad Ishfaq
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦਿੱਤੀ ਜਾ ਰਹੀ ਵਿੱਤੀ ਸਹਾਇਤਾ

ਗੁਰਦਾਸਪੁਰ 10 ਮਈ 2022

ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਜ਼ਿਲੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਸਬੰਧਤ ਵਿਭਾਗਾਂ ਵਲੋਂ ਕੀਤੇ ਜਾ ਰਹੇ ਯਤਨਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਦਿੱਤੀ ਜਾ ਰਹੀ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਬਾਰੇ ਵੀ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਡੀਡੀਪੀਓ ਗੁਰਦਾਸਪੁਰ ਡਾ. ਸੰਦੀਪ ਮਲਹੋਤਰਾ, ਰਣਧੀਰ ਸਿੰਘ ਠਾਕੁਰ ਖੇਤੀਬਾੜੀ ਅਫਸਰ, ਬੀਡੀਪੀਓ ਗੁਰਜੀਤ ਸਿੰਘ, ਅਮਨਦੀਪ ਕੋਰ ਆਦਿ ਮੋਜੂਦ ਸਨ।

ਹੋਰ ਪੜ੍ਹੋ :-ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ਵਿਖੇ ਹੋਏ ਧਮਾਕੇ ਦੇ ਮੱਦੇਨਜ਼ਰ ਭਗਵੰਤ ਮਾਨ ਨੇ ਸਥਿਤੀ ਦਾ ਜਾਇਜ਼ਾ ਲਿਆ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਖੇਤੀਬਾੜੀ ਵਿਭਾਗ ਸਮੇਤ ਡੀਡੀਪੀਓ ਗੁਰਦਾਸਪੁਰ, ਜਿਲੇ ਦੇ ਸਮੂਹ ਬੀਡੀਪੀਓਜ਼ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿਚ ਜਾ ਕੇ ਕਿਸਾਨਾਂ ਤੇ ਮੋਹਤਬਰਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨਾਂ ਅੱਗੇ ਦੱਸਿਆ ਕਿ ਕਿਸਾਨਾਂ ਵਲੋਂ ਝੋਨਾ ਬੀਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਜ਼ਿਲੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਉਣਾ ਅੱਜ ਸਮੇਂ ਦੀ ਮੁੱਖ ਲੋੜ ਹੈ ਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਤੇ ਸਿਹਤਮੰਦ ਭਵਿੱਖ ਨੂੰ ਮੁੱਖ ਰੱਖਦਿਆਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ ਅਤੇ ਝੋਨੇ ਦੇ ਝਾੜ ਵਿਚ ਵੀ ਵਾਧਾ ਹੁੰਦਾ ਹੈ।

ਇਸ ਮੌਕੇ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪਿੰਡਾਂ ਅੰਦਰ ਜਾਰੂਕਤਾ ਕੈਂਪ ਲਗਾਏ ਜਾ ਹਨ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਦੇਣ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

Spread the love