ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਦਿੱਤੇ ਦਿਸ਼ਾ-ਨਿਰਦੇਸ਼
ਕੋਵਿਡ-19 ਮਹਾਂਮਾਰੀ ਸਬੰਧੀ ਜਾਰੀ ਹਦਾਇਤਾਂ ਤਹਿਤ ਸਮਾਗਮ ਮਨਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਗੁਰਦਾਸਪੁਰ, 20 ਜਨਵਰੀ 2022

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਆਨਲਾਈਨ ਜੂਮ ਮੀਟਿੰਗ ਰਾਹੀਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਤੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਕੋਵਿਡ-19 ਤਹਿਤ ਜਾਰੀ ਕੀਤੀਆਂ ਹਦਾਇਤਾਂ ਤਹਿਤ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ। ਇਸ ਮੌਕੇ ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ,ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਦਿ ਮੋਜੂਦ ਸਨ।

ਹੋਰ ਪੜ੍ਹੋ :-ਜਿਲ੍ਹਾ ਚੋਣ ਅਧਿਕਾਰੀ ਨੇ ਜਿਲੇ੍ਹ ਵਿੱਚ ਪ੍ਰਾਜੈਕਟ ਸਨਮਾਨ ‘‘ਆਓ ਵੋਟ ਪਾਉਣ ਚੱਲੀਏ’’ ਕੀਤਾ ਲਾਂਚ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮਨਾਇਆ ਜਾਵੇਗਾ ਅਤੇ ਹਰ ਸਟੇਡੀਅਮ ਵਿਚ ਦਾਖਲ ਹੋਣ ਤੋਂ ਪਹਿਲਾਂ ਖੱਬੇ ਪਾਸੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ‘ਸ਼ਹੀਦ ਗੈਲਰੀ’ ਸਥਾਪਤ ਕੀਤੀ ਜਾਵੇਗੀ।

ਮੀÇੰਟਗ ਦੌਰਾਨ ਪੀ.ਡਬਲਿਊ.ਡੀ ਵਿਭਾਗ ਤੇ ਨਗਰ ਕੋਂਸਲ ਗੁਰਦਾਸਪੁਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਖੇਡ ਸਟੇਡੀਅਮ ਦੀ ਸਫਾਈ ਕੀਤੀ ਗਈ ਹੈ। ਇਸੇ ਤਰਾਂ ਸਿਹਤ ਵਿਭਾਗ, ਪਬਲਿਕ ਹੈਲਥ, ਪਾਵਰਕਾਮ, ਮੰਡੀ ਬੋਰਡ, ਜਿਲਾ ਪ੍ਰੋਗਰਾਮ ਅਫਸਰ, ਜ਼ਿਲ੍ਹਾ ਰੈੱਡ ਕਰਾਸ, ਬਾਗਬਾਨੀ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੱਤੀ ਗਈ।

ਦੱਸਣਯੋਗ ਹੈ ਕਿ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਨੂੰ ਢੁੱਕਵੇਂ ਢੰਗ ਨਾਲ ਮਨਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਵਾਰ ਗਣਤੰਤਰ ਦਿਵਸ ਮੌਕੇ ਸੱਭਿਆਚਾਰਕ ਸਮਾਗਮ ਅਤੇ ਪੀ.ਟੀ.ਸ਼ੋਅ ਨਹੀਂ ਹੋਵੇਗਾ। ਇਸ ਤੋਂ ਇਲਾਵਾ ਰਸਮੀ ਗਤੀਵਿਧੀਆਂ ਸਮੇਤ ਪ੍ਰੇਡ ਆਮ ਵਾਂਗ ਹੀ ਹੋਵੇਗੀ।

ਇਸ ਮੌਕੇ ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ, ਸ੍ਰੀਮਤੀ ਇਨਾਇਤ ਸਹਾਇਕ ਕਮਿਸ਼ਨਰ (ਜ) ਗੁਰਦਸਾਪੁਰ, ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਹਰਪਾਲ ਸਿੰਘ ਜਿਲਾ ਸਿੱਖਿਆ ਅਫਸਰ (ਸ), ਮਦਨ ਲਾਲ ਜਿਲਾ ਸਿੱਖਿਆ ਅਫਸਰ (ਪ), ਹਰਚਰਨ ਸਿੰਘ ਕੰਗ ਜ਼ਿਲਾ ਭੂਮੀ ਰੱਖਿਆ ਅਫਸਰ, ਰਾਜੀਵ ਸਿੰਘ ਸੈਕਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ,  ਡਾ. ਭਾਰਤ ਭੂਸ਼ਣ ਸਹਾਇਕ ਸਿਵਲ ਸਰਜਨ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

Spread the love