ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ਉਤੇ 28 ਅਤੇ 29 ਅਕਤੂਬਰ ਨੂੰ ਲਗਾਏ ਜਾਣ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ

KHAIRA
ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ਉਤੇ 28 ਅਤੇ 29 ਅਕਤੂਬਰ ਨੂੰ ਲਗਾਏ ਜਾਣ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ
ਸਾਰੇ ਵਿਭਾਗ ਆਪਣੇ ਸਟਾਲ ਲਗਾ ਕੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਮੌਕੇ ਉਤੇ ਦੇਣ

ਅੰਮ੍ਰਿਤਸਰ, 26 ਅਕਤੂਬਰ 2021

ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹੇ ਦੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜ਼ਲ-ਖੁਆਰੀ ਦੇ ਦੇਣ ਲਈ ਜਿਲ੍ਹੇ ਦੇ ਨਾਲ-ਨਾਲ ਤਹਿਸੀਲ ਪੱਧਰ ਉਤੇ ਸੁਵਿਧਾ ਕੈਂਪ ਲਗਾਉਣ ਦੀ ਹਦਾਇਤ ਜਿਲ੍ਹਾ ਅਧਿਕਾਰੀਆਂ ਨੂੰ ਕੀਤੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਇੱਛਾ ਹੈ ਕਿ ਕਿਸੇ ਵੀ ਜ਼ਰੂਰਤਮੰਦ ਨੂੰ ਬਿਨਾਂ ਕਿਸੇ ਜ਼ਰੂਰੀ ਕਾਰਨ ਦੇ ਦਫਤਰਾਂ ਦੇ ਚੱਕਰ ਨਾ ਮਾਰਨੇ ਪੈਣ। ਸ. ਖਹਿਰਾ ਨੇ ਕਿਹਾ ਕਿ ਅਕਸਰ ਵੇਖਿਆ ਜਾਂਦਾ ਹੈ ਕਿ ਜ਼ਰੂਰਤਮੰਦ ਲੋਕ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲਈ ਦਫਤਰਾਂ ਦੇ ਚੱਕਰ ਦਸਤਾਵੇਜ਼ ਪੂਰੇ ਕਰਨ ਲਈ ਲਗਾਉਂਦੇ ਹਨਜਿਸ ਲਈ ਉਨਾਂ ਨੂੰ ਕਈ ਵਾਰ ਤਹਿਸੀਲ ਜਾਂ ਜਿਲ੍ਹੇ ਪੱਧਰ ਦੇ ਦਫਤਰਾਂ ਵਿਚ ਆਉਣਾ ਪੈਂਦਾ ਹੈਇਸ ਨਾਲ ਜਿੱਥੇ ਉਨਾਂ ਦਾ ਪੈਸਾ ਬਰਬਾਦ ਹੁੰਦਾ ਹੈਉਥੇ ਵਾਧੂ ਸਮਾਂ ਵੀ ਲੱਗਦਾ ਹੈਇਸ ਲਈ ਜ਼ਰੂਰੀ ਹੈ ਕਿ ਉਨਾਂ ਦੀ ਰਿਹਾਇਸ਼ ਨੇੜੇ ਪ੍ਰਬੰਧ ਕਰਕੇ ਇਕ ਹੀ ਛੱਤ ਹੇਠ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ।

ਹੋਰ ਪੜ੍ਹੋ :-ਬੇਕਾਬੂ ਹੋਈ ਡੇਂਗੂ ਮਹਾਂਮਾਰੀ ਬਾਰੇ ਸਿਹਤ ਮੰਤਰੀ ਓ.ਪੀ. ਸੋਨੀ ਨੂੰ ਮਿਲੇ ‘ਆਪ’ ਦੇ ਵਿਧਾਇਕ

ਸ. ਖਹਿਰਾ ਨੇ ਐਸ ਡੀ ਐਮ ਨੂੰ ਹਦਾਇਤ ਕੀਤੀ ਕਿ ਉਹ 28 ਅਤੇ 29 ਅਕਤੂਬਰ ਨੂੰ ਆਪਣੀ-ਆਪਣੀ ਤਹਿਸੀਲ ਵਿਚ ਸੁਵਿਧਾ ਕੈਂਪ ਲਗਾ ਕੇ ਸਾਰੀਆਂ ਸਰਕਾਰੀ ਸਹੂਲਤਾਂ ਇਕ ਹੀ ਥਾਂ ਦੇਣ ਦਾ ਉਪਰਾਲਾ ਕਰਨ। ਉਨਾਂ ਹਦਾਇਤ ਕੀਤੀ ਕਿ 28 ਅਕਤੂਬਰ ਨੂੰ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਅਟਾਰੀਸਰਕਾਰੀ ਕਾਲਜ ਅਜਨਾਲਾਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਅਤੇ ਜੰਡਿਆਲਾ ਗੁਰੂ ਵਿਚ ਸੁਵਿਧਾ ਕੈਂਪ ਲਗਾਏ ਜਾਣ।

ਇਸੇ ਤਰਾਂ 29 ਅਕਤੂਬਰ ਨੂੰ ਰਮਦਾਸਮਰੜੀ ਕਲਾਂ ਅਤੇ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਵਿਖੇ ਅਜਿਹੇ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਿੱਤੀਆਂ ਜਾਣ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿਚ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਬਿਜਲੀ ਬਿਲਾਂ ਦੇ ਬਕਾਇਆ ਰਾਸ਼ੀ ਦੀ ਮਆਫ਼ੀਬੁਢਾਪਾਵਿਧਵਾਅੰਗਹੀਣ ਤੇ ਆਸ਼ਿਰਤਾਂ ਨੂੰ ਪੈਨਸ਼ਨਪ੍ਰਧਾਨ ਮੰਤਰੀ ਯੋਜਨਾ ਅਧੀਨ ਪੱਕਾ ਮਕਾਨ ਬਨਾਉਣ ਲਈ ਦਰਖਾਸਤਬਿਜਲੀ ਕੁਨੈਕਸ਼ਨ ਘਰਾਂ ਵਿਚ ਪਖਾਨੇਐਲ ਪੀ ਜੀ ਗੈਸ ਕੁਨੈਕਸ਼ਨਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡਸ਼ਗਨ ਸਕੀਮਬੱਚਿਆਂ ਲਈ ਵਜੀਫੇਬੇਰੁਜ਼ਗਾਰਾਂ ਲਈ ਨੌਕਰੀ ਦੇ ਪ੍ਰਸਤਾਵ ਤੇ ਕਰਜ਼ਾ ਸਹੂਲਤਾਂਬੱਸ ਪਾਸਜ਼ਮੀਨਾਂ ਤੇ ਪਲਾਟਾਂ ਦੇ ਇੰਤਕਾਲਮਨਰੇਗਾ ਦੇ ਜਾਬ ਕਾਰਡ ਆਦਿ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੀਆਂ ਸਕੀਮਾਂ ਦੇ ਲਾਭ ਮੌਕੇ ਉਤੇ ਦਿੱਤੇ ਜਾਣਗੇ ਜਾਂ ਲਾਭ ਦੇਣ ਲਈ ਜ਼ਰੂਰੀ ਕਾਰਵਾਈ ਪੂਰੀ ਕੀਤੀ ਜਾਵੇਗੀ।

ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਵਿਚ ਲੱਗਣ ਵਾਲੇ ਇੰਨਾਂ ਕੈਂਪਾਂ ਦਾ ਲਾਹਾ ਜ਼ਰੂਰ ਲੈਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗਐਸ ਪੀ ਸ੍ਰੀਮਤੀ ਅਮਨਦੀਪ ਕੌਰਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾਐਸ ਡੀ ਐਮ ਸ੍ਰੀ ਦੀਪਕ ਭਾਟੀਆਸਿਵਲ ਸਰਜਨ ਡਾ ਚਰਨਜੀਤ ਸਿੰਘਡੀ ਡੀ ਪੀ ਓ ਗੁਰਪ੍ਰੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ:-ਸੁਵਿਧਾ ਕੈਂਪਾਂ ਬਾਰੇ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ।

Spread the love