ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ (ਆਈ.ਏ.ਐਸ.) ਨੇ ਸੰਭਾਲਿਆ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ

Mr. Harbir Singh (IAS)
ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ (ਆਈ.ਏ.ਐਸ.) ਨੇ ਸੰਭਾਲਿਆ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ
ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਜਿਲ੍ਹਾ ਪਠਾਨਕੋਟ ਦਾ ਲਿਆ ਜਾਇਜਾ

ਪਠਾਨਕੋਟ , 6 ਅਪ੍ਰੈਲ  2022

ਅੱਜ ਬਾਅਦ ਦੁਪਿਹਰ ਸ. ਹਰਬੀਰ ਸਿੰਘ (ਆਈ.ਏ.ਐਸ.) ਨੇ ਬਤੋਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ ਸੰਭਾਲ ਲਿਆ। ਉਨ੍ਹਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ ਆਨਰ ਕੀਤਾ ਗਿਆ। ਇਸ ਤੋਂ ਬਾਅਦ ਹੋਰ ਜਿਲ੍ਹਾ ਅਧਿਕਾਰੀਆਂ ਵੱਲੋਂ ਨਵਨਿਯੁਕਤ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਸਵਾਗਤ ਕੀਤਾ ਗਿਆ। ਇਸ ਮੋਕੇ ਤੇ ਉਨ੍ਹਾਂ ਵੱਲੋਂ ਵੱਖ ਵੱਖ ਅਧਿਕਾਰੀਆਂ ਤੋਂ ਜਿਲ੍ਹਾ ਪਠਾਨਕੋਟ ਦੀ ਮੋਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।

ਹੋਰ ਪੜ੍ਹੋ :-ਸਰਕਾਰੀ.ਸੀ.ਸੈ.ਸਕੂਲ ਫੂਲਪੁਰ ਵਲੋਂ ਐਨ.ਐਨ.ਸੀ. ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ

ਜਿਕਰਯੋਗ ਹੈ ਸ. ਹਰਬੀਰ ਸਿੰਘ (ਆਈ.ਏ.ਐਸ.) ਜੋ ਕਿ 2013 ਆਈ.ਏ.ਐਸ. ਬੈਚ ਦੇ ਅਧਿਕਾਰੀ ਹਨ ਅਤੇ  ਪਠਾਨਕੋਟ ਤੋਂ ਪਹਿਲਾ ਉਹ ਜਿਲ੍ਹਾ ਫਰੀਦਕੋਟ ਵਿਖੇ ਬਤੋਰ ਡਿਪਟੀ ਕਮਿਸਨਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੱਸਿਆ ਕਿ ਫਰੀਦਕੋਟ ਤੋਂ ਪਹਿਲਾ ਜਿਲ੍ਹਾ ਨਵਾਂ ਸਹਿਰ ਅਤੇ ਜਿਲ੍ਹਾ ਹੁਸਿਆਰਪੁਰ ਵਿਖੇ ਬਤੋਰ ਵਧੀਕ ਡਿਪਟੀ ਕਮਿਸਨਰ ਵਜੋਂ ਵੀ ਅਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੱਖ ਵੱਖ ਜਿਲਿਆਂ ਵਿੱਚ ਬਤੋਰ ਐਸ.ਡੀ.ਐਮ. ਅਤੇ ਬਤੋਰ ਸਹਾਇਕ ਕਮਿਸਨਰ ਵਜੋਂ ਵੀ ਸੇਵਾਵਾਂ ਨਿਭਾਈਆਂ ਅਤੇ ਕਾਰਪੋਰੇਸਨ ਅ੍ਰਮਿਤਸਰ ਅਤੇ ਕਾਰਪੋਰੇਸਨ ਹੁਸਿਆਰਪੁਰ ਵਿੱਚ ਬਤੋਰ ਕਮਿਸਨਰ ਵੀ ਅਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।

ਇਸ ਮੋਕੇ ਤੇ ਉਨ੍ਹਾਂ ਵੱਲੋਂ ਸਿਹਤ ਵਿਭਾਗ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲ੍ਹੇ ਅੰਦਰ ਕਰੋਨਾ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਨਿਰਧਾਰਤ ਟੀਚੇ ਪੂਰੇ ਕਰਨ ਦੀ ਹਦਾਇਤ ਵੀ ਕੀਤੀ। ਇਸ ਤੋਂ ਇਲਾਵਾ ਜਿਲ੍ਹੇ ਅੰਦਰ ਕਣਕ ਦੀ ਆਮਦ ਨੂੰ ਲੈ ਕੇ ਕੀਤੇ ਗਏ ਯੋਗ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।

Spread the love