ਕਿਹਾ, ਕਣਕ ਦੇ ਸੁਖਾਵੇਂ ਖ਼ਰੀਦ ਪ੍ਰਬੰਧ ਬਣਾਏ ਜਾਣਗੇ ਯਕੀਨੀ
ਬਰਨਾਲਾ, 1 ਅਪਰੈਲ 2022
2009 ਬੈਚ ਦੇ ਆਈਏਐਸ ਅਧਿਕਾਰੀ ਸ੍ਰੀ ਹਰੀਸ਼ ਨਾਇਰ ਨੇ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨਾਂ ਨੂੰ ਪੁਲੀਸ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਹੋਰ ਪੜ੍ਹੋ :-ਹਰਪਾਲ ਸਿੰਘ ਚੀਮਾ ਵੱਲੋਂ ਪੱਤਰਕਾਰ ਜੋਸ਼ੀ ਦੀ ਬੇਟੀ ਦੇ ਦੇਹਾਂਤ ‘ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ
ਅੱਜ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਨੇ ਆਖਿਆ ਕਿ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ ਅਤੇ ਜ਼ਿਲੇ ਵਿੱਚ ਕਣਕ ਦੇ ਖ਼ਰੀਦ ਪ੍ਰਬੰਧ ਸੁਖਾਵੇਂ ਯਕੀਨੀ ਬਣਾਏ ਜਾਣਗੇ ਤਾਂ ਜੋ ਕਿਸੇ ਕਿਸਾਨ ਨੂੰ ਆਪਣੀ ਫ਼ਸਲ ਦੀ ਵਿਕਰੀ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਦੱਸਣਯੋਗ ਹੈ ਕਿ 2009 ਬੈਚ ਦੇ ਆਈਏਐਸ ਅਧਿਕਾਰੀ ਸ੍ਰੀ ਹਰੀਸ਼ ਨਾਇਰ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਮੋਗਾ ਵਜੋਂ ਤਾਇਨਾਤ ਸਨ। ਉਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ, ਖੇਤੀਬਾੜੀ, ਪੰਜਾਬ ਸਰਕਾਰ ਸਮੇਤ ਵੱਖ ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੂੰ ਪੁਲੀਸ ਵੱਲੋਂ ਗਾਰਡ ਆਫ ਆਨਰ ਦੇਣ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬੱਤਰਾ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਰਜੀਤ ਵਾਲੀਆ, ਉਪ ਮੰਡਲ ਮੈਜਿਸਟ੍ਰੇਟ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ, ਐਸਪੀ ਕੁਲਦੀਪ ਸਿੰਘ ਸੋਹੀ ਸਮੇਤ ਵੱਖ ਵੱਖ ਅਧਿਕਾਰੀ ਹਾਜ਼ਰ ਸਨ।