ਡਿਪਟੀ ਕਮਿਸ਼ਨਰ ਵੱਲੋਂ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

BABITA
ਡਿਪਟੀ ਕਮਿਸ਼ਨਰ ਵੱਲੋਂ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ, 20 ਅਕਤੂਬਰ 2021

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਹੋਈ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਸ਼ੇਸ਼ ਕੈਂਪ ਲਗਾ ਕੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰੇਕ ਵਿਅਕਤੀ ਦੀ ਵੋਟ ਬਣਾਉਣੀ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।

ਹੋਰ ਪੜ੍ਹੋ :-ਜ਼ਿਲਾ ਐਸਏਐਸ ਨਗਰ ਵਿੱਚ ਲਗਾਇਆ ਗਿਆ ਕ੍ਰੈਡਿਟ ਆਊਟਰੀਚ ਕੈਂਪ

ਡਿਪਟੀ ਕਮਿਸ਼ਨਰ ਨੇ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਮੇਂ ਸਿਰ ਡਾਟਾਬੇਸ ਤਿਆਰ ਕਰਨ ਸਬੰਧੀ ਸਾਰੇ ਵਿਭਾਗਾਂ ਦੇ ਮੁੱਖੀਆਂ ਅਤੇ ਟੈਕਨੀਕਲ ਸਟਾਫ਼ ਨੂੰ ਆਦੇਸ਼ ਦਿੱਤੇ।ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ ਹੈਲਪ ਡੈਸਕ/ਕਾਉਂਟਰ ਸਥਾਪਿਤ ਕੀਤਾ ਜਾਵੇ ਤਾਂ ਜ਼ੋ ਵੋਟਾਂ ਸਬੰਧੀ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਸਵੀਪ ਮੁਹਿੰਮ ਤਹਿਤ ਵੀ ਵੱਧ ਤੋਂ ਵੱਧ ਗਤੀਵਿਧੀਆਂ ਉਲੀਕੀਆਂ ਜਾਣ ਤਾਂ ਜ਼ੋ ਲੋਕਾਂ ਨੂੰ ਵੋਟ ਪਾਉਣ ਬਾਰੇ ਜਾਗਰੂਕ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਰੇਕ ਪਹਿਲੂ `ਤੇ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕਰਨ ਲਈ ਕਿਹਾ ਚਾਹੇ ਉਹ ਲਾਅ ਐਂਡ ਆਰਡਰ ਮੈਨਟੇਨ ਦੀ ਸਥਿਤੀ ਹੋਵੇ, ਸੰਵੇਦਨਸ਼ੀਨ ਬੂਥਾਂ ਲਈ ਅਗਾਉ ਤਿਆਰੀ, ਪੋਲਿੰਗ ਸਟਾਫ, ਕਾਉਂਟਿੰਗ ਸਟਾਫ ਲਗਾਉਣ ਆਦਿ ਦੀ ਪਹਿਲਾਂ ਤੋਂ ਹੀ ਤਿਆਰੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਜ਼ੋ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਇਆ ਜਾ ਸਕੇ।

ਇਸ ਮੌਕੇ ਪੁਲਿਸ ਵਿਭਾਗ ਤੋਂ ਸ. ਭੁਪਿੰਦਰ ਸਿੰਘ, ਐਸ.ਡੀ.ਐਮ. ਸ. ਰਵਿੰਦਰ ਸਿੰਘ ਅਰੋੜਾ, ਸ੍ਰੀ ਅਮਿਤ ਗੁਪਤਾ, ਤਹਿਸੀਲਦਾਰ ਸ੍ਰੀ ਸ਼ੀਸ਼ਪਾਲ, ਤਹਿਸੀਲਦਾਰ ਚੋਣਾਂ ਸ੍ਰੀ ਬਲਵਿੰਦਰ ਸਿੰਘ, ਸਵੀਪ ਮੁਹਿੰਮ ਦੇ ਸਹਾਇਕ ਨੋਡਲ ਅਫਸਰ ਸ੍ਰੀ ਰਜਿੰਦਰ ਕੁਮਾਰ, ਸ੍ਰੀ ਸਿਧਾਰਥ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Spread the love