ਡਿਪਟੀ ਕਮਿਸ਼ਨਰ ਵੱਲੋਂ ਲੋਕ ਭਲਾਈ ਸਕੀਮਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਵੀਊ ਮੀਟਿੰਗ

DC
ਡਿਪਟੀ ਕਮਿਸ਼ਨਰ ਵੱਲੋਂ ਲੋਕ ਭਲਾਈ ਸਕੀਮਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਵੀਊ ਮੀਟਿੰਗ
ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦੇ ਕੰਮਾਂ ਵਿਚ ਤੇਜੀ ਲਿਆਂਦੀ ਜਾਵੇ

 

ਫਿਰੋਜ਼ਪੁਰ 23 ਸਤੰਬਰ 2021

ਜ਼ਿਲ੍ਹੇ ਵਿਚ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੇ ਦਿੱਤੇ ਜਾਣ ਵਾਲੇ ਲਾਭਾਂ ਅਤੇ ਇਸ ਸਬੰਧੀ ਪੈਡਿੰਗ ਕੇਸਾਂ ਆਦਿ ਦਾ ਰਿਵੀਊ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਸੁਖਪ੍ਰੀਤ ਸੰਧੂ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਪਾਸੋਂ ਹੁਣ ਤੱਕ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਿਤ ਭਲਾਈ ਸਕੀਮਾਂ ਅਤੇ ਲਾਭਪਾਤਰੀਆਂ ਨੂੰ ਦਿੱਤੇ ਗਏ ਲਾਭ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਗੋਵਰਨੈਂਸ ਰਿਫੋਰਮ ਵਿਭਾਗ ਨਾਲ ਸਬੰਧਿਤ ਸੇਵਾ ਕੇਂਦਰ ਵਿਚ ਦਿੱਤੀਆਂ ਜਾਂਦੀਆਂ ਸੇਵਾਵਾਂ, ਪੁਲਿਸ ਵਿਭਾਗ ਤੋਂ ਸਾਂਝ ਕੇਂਦਰ ਦੀਆ ਸੇਵਾਵਾਂ, ਸਿਹਤ ਵਿਭਾਗ ਤੋਂ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ, ਫੂਡ ਤੇ ਸਿਵਲ ਸਪਲਾਈ ਵਿਭਾਗ ਤੋਂ ਕਣਕ ਦੀ ਵੰਡ ਤੇ ਸਮਾਰਟ ਰਾਸ਼ਨ ਕਾਰਡ, ਸਮਾਜਿਕ ਸੁਰੱਖਿਆ ਵਿਭਾਗ ਤੋਂ ਯੂਡੀਆਈਡੀ ਕਾਰਡ, ਲੇਬਰ ਵਿਭਾਗ ਤੋਂ ਐਨਪੀਐਸ ਤੇ ਸਵੈ-ਰੁਜ਼ਗਾਰ ਪੈਨਸ਼ਨ ਸਮੇਤ ਹੋਰ ਸਕੀਮਾਂ ਆਦਿ ਬਾਰੇ ਵਿਚਾਰ ਚਰਚਾ ਕੀਤੀ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਮੂਹ ਵਿਭਾਗਾਂ ਵੱਲੋਂ ਹੁਣ ਤੱਕ ਆਪਣੇ ਪੱਧਰ ਤੇ ਵਧੀਆ ਕੰਮ ਕੀਤਾ ਗਿਆ ਹੈ ਪਰ ਹੁਣ ਇਸ ਤੋਂ ਵੀ ਜਿਆਦਾ ਤੇਜੀ ਅਤੇ ਵਧੀਆ ਢੰਗ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਗਈਆਂ ਭਲਾਈ ਸਕੀਮਾਂ ਦਾ ਲਾਭ ਹੋਰ ਯੋਗ ਲਾਭਪਾਤਰੀ ਤੱਕ ਪਹੁੰਚੇ ਤੇ ਕੋਈ ਵੀ ਇਨ੍ਹਾਂ ਸਕੀਮਾਂ ਦੇ ਲਾਭਾਂ ਤੋ ਵਾਂਝਾ ਨਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਨ੍ਹਾਂ ਸਕੀਮਾਂ ਸਬੰਧੀ ਪੈਡਿੰਗ ਪਏ ਕੇਸਾਂ ਦਾ ਨਿਪਟਾਰਾ ਕਰਨ ਲਈ ਵੀ ਕਿਹਾ ਤੇ ਇਸ ਸਬੰਧੀ ਰਿਪੋਰਟ ਭੇਜਣ ਲਈ ਆਖਿਆ।

ਹੋਰ ਪੜ੍ਹੋ :-ਸੂਬੇ ਦਾ ਹਰ ਆਮ ਆਦਮੀ ਪੰਜਾਬ ਦਾ ਮੁੱਖ ਮੰਤਰੀ-ਚੰਨੀ

Spread the love