ਡਿਪਟੀ ਕਮਿਸ਼ਨਰ ਵੱਲੋਂ ਕਲੀਨ ਇੰਡੀਆ ਪ੍ਰੋਗਰਾਮ ਤਹਿਤ ਕੂੜਾ ਇਕੱਤਰ ਕਰਨ ਦੀ ਸ਼ੁਰੂਆਤ

ਕਲੀਨ ਇੰਡੀਆ ਪ੍ਰੋਗਰਾਮ
ਡਿਪਟੀ ਕਮਿਸ਼ਨਰ ਵੱਲੋਂ ਕਲੀਨ ਇੰਡੀਆ ਪ੍ਰੋਗਰਾਮ ਤਹਿਤ ਕੂੜਾ ਇਕੱਤਰ ਕਰਨ ਦੀ ਸ਼ੁਰੂਆਤ
ਆਜ਼ਾਦੀ ਦਾ ਅਮ੍ਰਿਤ ਮਹਾਉਤਸਵ

ਫ਼ਾਜ਼ਿਲਕਾ, 1 ਅਕਤੂਬਰ 2021

ਸਵੱਛ ਭਾਰਤ ਅਭਿਆਨ ਅਭਿਆਨ ਤਹਿਤ 1 ਅਕਤੂਬਰ ਤੋਂ 31 ਅਕਤੂਬਰ ਤੱਕ ਕਲੀਨ ਇੰਡੀਆ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਸ ਵਿਚ ਪਲਾਸਟਿਕ ਕਚਰਾ ਇਕਠਾ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤੇ ਫਰੀਡਮ ਫਾਈਟਰ ਰੋਡ `ਤੇ ਪਲਾਸਟਿਕ ਤੇ ਕਚਰਾ ਇਕਠਾ ਕਰਕੇ ਕੀਤੀ।

ਹੋਰ ਪੜ੍ਹੋ :-ਆਜਾਦੀ ਕਾ ਅਮਿ੍ਰਤ ਮਹੋਤਸਰ ਮਣਾਉਣ ਸਬੰਧੀ

ਡਿਪਟੀ ਕਮਿਸ਼ਨਰ ਸ. ਸੰਧੂ ਨੇ ਦੱਸਿਆ ਕਿ 31 ਅਕਤੂਬਰ ਤੱਕ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਸ਼ਹਿਰ ਵਿਖੇ, ਪਿੰਡ ਵਿਖੇ, ਵਾਰਡਾਂ ਵਿਖੇ ਵੀ ਸਫਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਅਭਿਆਨ ਵਿਚ ਕਲੀਨ ਐਂਡ ਗ੍ਰੀਨ ਵੈਲਫੇਅਰ ਸੋਸਾਇਟੀ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਫਾਈ ਹਰ ਇਕ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਫਾਈ ਹੋਣ ਨਾਲ ਸਾਡਾ ਆਲਾ-ਦੁਆਲਾ ਸਾਫ-ਸੁਥਰਾ ਰਹਿੰਦਾ ਹੈ ਤੇ ਸਾਡੀ ਸਿਹਤ ਵੀ ਤੰਦਰੁਸਤ ਰਹਿੰਦੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਲੀਨ ਇੰਡੀਆ ਮੁਹਿੰਮ ਸ਼ਹਿਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਇਹ ਵਿਸ਼ੇਸ਼ ਅਭਿਆਨ ਜੰਗੀ ਪੱਧਰ `ਤੇ ਚਲਾਇਆ ਜਾਵੇਗਾ ਜਿਸ ਵਿਚ ਪ੍ਰਸ਼ਾਸਨਿਕ ਅਧਿਕਾਰੀ ਆਪਣਾ ਯੋਗਦਾਨ ਪਾਉਂਦੇ ਹੋਏ ਇਸ ਸਫਾਈ ਅਭਿਆਨ ਨੂੰ ਸਫਲਤਾਪੂਰਵਕ ਲਾਗੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਕੂੜਾ ਕਚਰਾ ਇਕਤਰ ਕਰਨ ਦੇ ਨਾਲ-ਨਾਲ ਹਰਿਆ-ਭਰਿਆ ਵਾਤਾਵਰਣ ਸਿਰਜਣ ਲਈ ਵੱਧ ਤੋਂ ਵੱਧ ਪੌਦੇ ਵੀ ਲਗਾਏ ਜਾ ਰਹੇ ਹਨ।ਉਨ੍ਹਾਂ ਕਲੀਨ ਐਂਡ ਗ੍ਰੀਨ ਵੈਲਫੇਅਰ ਸੋਸਾਇਟੀ ਦਾ ਇਸ ਮੁਹਿੰਮ `ਚ ਯੋਗਦਾਨ ਪਾਉਣ ਲਈ ਧੰਨਵਾਦ ਕਰਦਿਆਂ ਹੋਰਨਾਂ ਐਸੋਸੀਏਸ਼ਨਾਂ ਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਨੂੰ ਸਫਲਤਾਪੂਰਵਕ ਲਾਗੂ ਕਰਨ ਵਿਚ ਆਪਣਾ ਵਢਮੁੱਲਾ ਸਹਿਯੋਗ ਦਿੱਤਾ ਜਾਵੇ।

ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਕੰਵਰਜੀਤ ਸਿੰਘ, ਸੈਨੇਟਰੀ ਇੰਸਪੈਕਟਰ ਸ੍ਰੀ ਨਰੇਸ਼ ਖੇੜਾ, ਕਲੀਨ ਐਂਡ ਗ੍ਰੀਨ ਵੈਲਫੇਅਰ ਸੋਸਾਇਟੀ ਦੇ ਸੰਸਥਾਪਕ ਨਰਿੰਦਰ ਮੈਨੀ, ਪ੍ਰਧਾਨ ਸੰਜੀਵ ਸੇਤੀਆ, ਵਾਈਸ ਪ੍ਰਧਾਨ ਪਰਵਿੰਦਰ ਪਾਲ ਸਿੰਘ, ਰਵਿ ਜੁਨੇਜਾ, ਡਾ. ਬੀਰਬਲ ਡਾਂਗ, ਅਵਿਨਾਸ਼ ਕਾਮਰਾ, ਬਾਬੂ ਰਾਮ ਅਰੋੜਾ, ਹਰਵਿੰਦਰ ਬਬਰ, ਤਰਸੇਮ ਸਿੰਘ, ਰੋਮਿਲ ਸਚਦੇਵਾ, ਰਵੀ ਆਰਿਆ ਮੋਜੂਦ ਸਨ।

Spread the love