
ਜਿਲ੍ਹਾ ਲੁਧਿਆਣਾ ਦੀਆਂ ਸਮੂਹ ਗਰਾਮ ਪੰਚਾਇਤਾਂ ਵਿੱਚ ਮਨਾਇਆ ਗਿਆ ਪੰਚਾਇਤੀ ਰਾਜ ਦਿਵਸ
ਲੁਧਿਆਣਾ 24 ਅਪ੍ਰੈਲ 2022
ਅੱਜ ਪੰਚਾਇਤ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਜਿਲ੍ਹਾ ਲੁਧਿਆਣਾ ਦੀਆਂ ਸਮੂਹ ਗਰਾਮ ਪੰਚਾਇਤਾਂ ਵਿੱਚ ਪੰਚਾਇਤੀ ਰਾਜ ਦਿਵਸ ਮਨਾਇਆ ਗਿਆ। ਜਿਲ੍ਹਾ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਸ੍ਰੀ ਅਮਿਤ ਪੰਚਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਵੱਲੋਂ ਪੰਚਾਇਤ ਸੰਮਤੀ ਮਾਛੀਵਾੜਾ, ਗ੍ਰਾਮ ਪੰਚਾਇਤ ਰੋਹਲੇ ਬਲਾਕ ਮਾਛੀਵਾੜਾ ਤੇ ਗ੍ਰਾਮ ਪੰਚਾਇਤ ਚਹਿਲਾਂ ਬਲਾਕ ਸਮਰਾਲਾ ਨੂੰ ਸਨਮਾਨਿਤ ਕੀਤਾ ਗਿਆ।
ਹੋਰ ਪੜ੍ਹੋ :-ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਵਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਨਮਾਨ
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਪੰਚਾਇਤ ਸੰਮਤੀ ਮਾਛੀਵਾੜਾ ਨੂੰ ਗਰਾਮ ਪੰਚਾਇਤ ਵਿੱਚ ਕਰਵਾਏ ਜਾਂਦੇ ਕੰਮਾਂ ਦੀ ਦੇਖ-ਰੇਖ ਕਰਨ ਅਤੇ ਸਥਾਈ ਕਮੇਟੀਆਂ ਦੀ ਸਮਾਂਬੱਧ ਤਰੀਕੇ ਨਾਲ ਮੀਟਿੰਗਾਂ ਕਰਨ ਲਈ ਅਤੇ ਗਰਾਮ ਪੰਚਾਇਤ ਰੋਹਲੇ ਨੂੰ ਪਿੰਡ ਵਾਸੀਆਂ ਦੀ ਭਲਾਈ ਲਈ ਕੀਤੇ ਕੰਮਾਂ, ਅਤੇ ਵਿਦਿਆ ਦਾ ਪੱਧਰ ਉੱਚਾ ਕਰਨ ਲਈ ਦੀਨ ਦਿਆਲ ਉਪਾਦਿਆ ਪੰਚਾਇਤ ਸ਼ਸ਼ਕਤੀਕਰਨ ਪੁਰਸਕਾਰ (ਣਣਓਸ਼ਛਸ਼) ਨਾਲ ਸਨਮਾਨਿਤ ਕੀਤਾ ਗਿਆ ਅਤੇ ਇਸੇ ਤਰਾਂ੍ਹ ਗਰਾਮ ਪੰਚਾਇਤ ਚਹਿਲਾਂ ਨੂੰ ਨਾਨਜੀ ਦੇਸ਼ਮੁੱਖ ਰਾਸ਼ਟਰੀ ਗੌਰਵ ਗਰਾਮ ਸਭਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੰਚਾਇਤ ਸੰਮਤੀ ਮਾਛੀਵਾੜਾ ਅਤੇ ਗਰਾਮ ਪੰਚਾਇਤਾਂ ਨੂੰ ਪੁਰਸਕਾਰ ਨਾਲ ਸਨਮਾਨਿਤ ਹੋਣ ਤੇ ਸ੍ਰੀ ਸੰਜੀਵ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਲੁਧਿਆਣਾ ਵੱਲੋਂ ਵੀ ਸਲਾਘਾ ਕੀਤੀ ਗਈ।