ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਜ਼ਿਲ੍ਹਾ ਵਾਸੀਆਂ ਲਈ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼

डिप्टी कमिश्नर
डिप्टी कमिश्नर ने आधिकारियों को ज़िला निवासियों के लिए सेवाएं विश्वसनीय बनाने के दिए आदेश
ਨਕੋਦਰ ਐਸ.ਡੀ.ਐਮ ਤੇ ਸਬ-ਰਜਿਸਟਰਾਰ ਦਫ਼ਤਰਾਂ ਦੀ ਜਾਂਚ

ਜਲੰਧਰ 06 ਅਕਤੂਬਰ 2021

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਦਫ਼ਤਰਾਂ ਵਿੱਚ ਆਉਂਣ ਵਾਲੇ ਲੋਕਾਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ।

ਹੋਰ ਪੜ੍ਹੋ :-ਪੰਜਾਬ ਨੇ ਨਾਬਾਰਡ ਦੇ 1022 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਦਿੱਤੀ ਤਰਜੀਹ : ਮੁੱਖ ਸਕੱਤਰ 

ਡਿਪਟੀ ਕਮਿਸ਼ਨਰ ਵਲੋਂ ਸਬ ਰਜਿਸਟਰਾਰ ਅਤੇ ਉਪ ਮੰਡਲ ਮੈਜਿਸਟਰੇਟ ਦਫ਼ਤਰ ਨਕੋਦਰ ਦੀ ਜਾਂਚ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋਕਾਂ ਨੂੰ ਰੋਜਮਰਾ ਦੇ ਕੰਮਾਂ ਵਿੱਚ ਬਿਨਾਂ ਕਿਸੇ ਦੇਰੀ ਦੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ।

ਸ੍ਰੀ ਥੋਰੀ ਨੇ ਅਧਿਕਾਰੀਆਂ ਨੂੰ ਸਪਸ਼ਟ ਦੱਸਿਆ ਕਿ ਦਫ਼ਤਰੀ ਕੰਮ ਕਰਵਾਉਣ ਵਿੱਚ ਲੋਕਾਂ ਨੁੂੰ ਕੋਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੀਰੋ ਪ੍ਰਤੀਸ਼ਤ ਪੈਂਡੇਂਸੀ ਨੂੰ ਬਰਕਰਾਰ ਰੱਖਿਆ ਜਾਵੇ ਕਿਉਂਕਿ ਇਸ ਨਾਲ ਲੋਕਾਂ ਵਿੱਚ ਸਰਕਾਰ  ਪ੍ਰਤੀ ਵਿਸ਼ਵਾਸ ਵਿੱਚ ਵਾਧਾ ਹੋਵੇਗਾ।

ਸ੍ਰੀ ਥੋਰੀ ਨੇ ਦੱਸਿਆ ਕਿ ਸੂਬਾ ਸਰਕਾਰ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾ ਵਲੋਂ ਦਫ਼ਤਰਾਂ ਵਿੱਚ ਆਏ ਲੋਕਾਂ ਨਾਲ ਗੱਲਬਾਤ ਕਰਕੇ ਕਾਰਗੁਜਾਰੀ ਸਬੰਧੀ ਫੀਡ ਬੈਕ ਲੈਣ ਤੋਂ ਇਲਾਵਾ ਰਿਕਾਰਡ ਅਤੇ ਅਮਲੇ ਦੀ ਹਾਜ਼ਰੀ ਦੀ ਜਾਂਚ ਵੀ ਕੀਤੀ ਗਈ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਪੂਨਮ ਸਿੰਘ, ਤਹਿਸੀਲਦਾਰ ਪ੍ਰਦੀਪ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

Spread the love