ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ  ਜਾਗਰੂਕਤਾ ਵੈਨਾ ਰਵਾਨਾ

ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ  ਜਾਗਰੂਕਤਾ ਵੈਨਾ ਰਵਾਨਾ
ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਗੁਰਦਾਸਪੁਰ, 5 ਅਕਤੂਬਰ 2021

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ. ਰਣਧੀਰ ਸਿੰਘ ਖੇਤੀਬਾੜੀ ਅਫਸਰ, ਡਾ. ਮਨਜੀਤ ਸਿੰਘ ਏ.ਡੀ.ਓ ਆਦਿ ਮੋਜੂਦ ਸਨ।

ਹੋਰ ਪੜ੍ਹੋ :-ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤੇ ਨੇ ਇਕ ਪਰਮਲ ਝੋਨੇ ਦਾ ਟਰੱਕ ਜ਼ਬਤ ਕਰਵਾਇਆ : ਆਸ਼ੂ

ਡਿਪਟੀ ਕਮਿਸ਼ਨਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ ਦਾ ਕੰਮ ਚੱਲ ਰਿਹਾ ਹੈ ਅਤੇ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕਿਸਾਨ ਵੀਰਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਮੋਬਾਇਲ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਪਿੰਡ ਪਿੰਡ ਜਾ ਕੇ ਕਿਸਾਨ ਵੀਰਾਂ ਨੂੰ ਜਾਗਰੂਕ ਕਰਨਗੀਆਂ। ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਗਠਿਤ ਕੀਤੀਆਂ ਗਈਆਂ ਹਨ, ਜੋ ਕਿਸਾਨਾਂ ਨੂੰ ਪਰਾਲੀ/ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨਗੀਆਂ, ਇਸ ਤੋ ਇਲਾਵਾ ਪਿੰਡਾਂ ਅੰਦਰ ਧਾਰਮਿਕ ਸਥਾਨਾਂ ਤੋਂ ਵੀ ਅਨਾਊਂਸਮੈਂਟ ਜਰੀਏ ਲੋਕਾਂ ਨੂੰ ਅੱਗ ਨਾ ਲਾਉਣ ਲਈ ਅਪੀਲ ਕੀਤੀ ਜਾ ਰਹੀ ਹੈ।

ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਈ ਜਾਵੇ। ਵਾਤਾਵਰਣ ਪ੍ਰਦਸ਼ਿੂਤ ਹੋਣ ਨਾਲ ਵੱਖ-ਵੱਖ ਬਿਮਾਰੀਆਂ ਵਿਚ ਵਾਧਾ ਹੁੰਦਾ ਹੈ ਅਤੇ ਅੱਗ ਲਗਾਉਣ ਨਾਲ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।

ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਮਾਣਯੋਗ ਨੈਸ਼ਨਲ ਗਰੀਨ ਟਰਬਿਊਨਲ, ਨਵੀਂ ਦਿੱਲੀ ਵਲੋਂ ਜਾਰੀ ਹਦਾਇਤਾਂ ਤਹਿਤ ਜਿਲੇ ਦੇ ਸਮੂਹ ਬਲਾਕਾਂ ਦੇ ਪਿੰਡਾਂ ਦੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਲਈ ਤਿੰਨ ਵੈਨਾਂ ਚਲਾਈਆਂ ਗਈਆਂ ਹਨ। ਇਹ ਵੈਨਾਂ ਵੱਖ-ਵੱਖ ਪਿੰਡਾਂ ਵਿਚ ਜਾਣਗੀਆਂ ਤੇ ਇਨਾਂ ਉੱਪਰ ਲੱਗੇ ਲਾਊਡ ਸਪੀਕਰਾਂ ਰਾਹੀ ਅਨਾਊਂਸਮੈਂਟ ਕਰਕੇ ਜਾਗਰੂਕ ਕੀਤਾ ਜਾਵੇਗਾ।

Spread the love