ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਕੋਵਿਡ-19 ਟੀਕਾਕਰਣ ਦੀ ਬੂਸਟਰ ਡੋਜ਼ ਲਗਵਾਈ

ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਕੋਵਿਡ-19 ਟੀਕਾਕਰਣ ਦੀ ਬੂਸਟਰ ਡੋਜ਼ ਲਗਵਾਈ
ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਕੋਵਿਡ-19 ਟੀਕਾਕਰਣ ਦੀ ਬੂਸਟਰ ਡੋਜ਼ ਲਗਵਾਈ
ਡਿਪਟੀ ਕਮਿਸ਼ਨਰ ਨੇ ਕੋਵਿਡ ਟੀਕਾਕਰਣ ਜਲਦ ਕਰਵਾਉਣ ਦੀ ਅਪੀਲ ਕੀਤੀ
ਰੂਪਨਗਰ 17  ਫਰਵਰੀ 2022
ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਵੀਰਵਾਰ ਨੂੰ ਸਿਹਤ ਵਿਭਾਗ ਵਲੋਂ ਸਰਕਾਰੀ ਕਾਲਜ ਰੂਪਨਗਰ ਵਿਖੇ ਲਗਾਏ ਗਏ ਕੋਵਿਡ-19 ਟੀਕਾਕਰਣ ਕੈਂਪ ਵਿੱਚ ਬੂਸਟਰ ਡੋਜ਼ ਲਗਵਾਈ।

ਹੋਰ ਪੜ੍ਹੋ :- ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਉਨ੍ਹਾਂ ਇਸ ਮੌਕੇ ਉੱਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਸਾਨੂੰ ਆਪਣੀ ਨੈਤਿਕ ਜਿੰਮੇਵਾਰੀ ਨਿਭਾਉਂਦੇ ਹੋਏ ਜਲਦ ਕੋਵਿਡ ਟੀਕਾਕਰਣ ਕਰਵਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਇਸ ਟੀਕਾਕਰਣ ਰਾਹੀਂ ਕੋਵਿਡ ਮਹਾਂਮਾਰੀ ਤੋਂ ਸੁਰੱਖਿਅਤ ਹੋ ਸਕੀਏ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੋਵਿਡ ਟੀਕਾਕਰਣ ਮੁਹਿੰਮ ਨੂੰ ਤੇਜ਼ ਕਰਨ ਸਬੰਧੀ ਅਤੇ ਨਿਰਧਾਰਿਤ ਟੀਚਿਆਂ ਨੂੰ ਹਾਸਿਲ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਹੁਣ ਤੱਕ ਜ਼ਿਲ੍ਹੇ ਦੀ 91 ਫੀਸਦ ਆਬਾਦੀ ਦਾ ਪਹਿਲਾ ਕੋਵਿਡ ਟੀਕਾਕਰਣ ਕੀਤਾ ਜਾ ਚੁੱਕਾ ਹੈ ਜਦਕਿ 69 ਫੀਸਦ ਆਬਾਦੀ ਨੂੰ ਦੂਜਾ ਟੀਕਾਕਰਣ ਲਗਾ ਕੇ ਸੁਰੱਖਿਅਤ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਹੈ ਕਿ ਕਰੋਨਾ ਮਹਾਂਮਾਰੀ ਦੇ ਮਾਮਲੇ ਘੱਟਣ ਦੇ ਬਾਵਜੂਦ ਵੀ ਇਹ ਲਾਜ਼ਮੀ ਹੈ ਕਿ ਜਿਨ੍ਹਾਂ ਦੇ ਦੋਵੇਂ ਟੀਕਾਕਰਣ ਹੋ ਗਏ ਹਨ ਪਰ ਦੂਜਾ ਟੀਕਾਕਰਣ ਨੂੰ 9 ਮਹੀਨੇ ਹੋ ਗਏ ਹਨ ਉਨ੍ਹਾਂ ਲੋਕਾਂ ਨੂੰ ਆਪ ਅੱਗੇ ਆ ਕੇ ਬੂਸਟਰ ਡੋਜ਼ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਹੁਣ ਤੱਕ 5500 ਵਿਅਕਤੀਆਂ ਨੇ ਬੂਸਟਰ ਡੋਜ਼ ਲਗਵਾ ਲਈ ਹੈ ਅਤੇ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
ਸ਼੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਕੋਵਿਡ-19 ਟੀਕਾਕਰਣ ਦੀਆਂ ਸੇਵਾਵਾਂ 9 ਥਾਵਾਂ ਉੱਤੇ 24 ਘੰਟੇ ਮੁਹੱਇਆ ਕਰਵਾਈ ਗਈ ਹੈ ਜਦਕਿ 195 ਮੋਬਾਇਲ ਟੀਮਾਂ ਘਰ-ਘਰ ਤੱਕ ਇਹ ਸੇਵਾਵਾਂ ਪਹੁੰਚਾ ਰਹੀ ਹੈ।
ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵਲੋਂ ਬੂਸਟਰ ਡੋਜ਼ ਕੇਵਲ ਸਿਹਤ ਤੇ ਪਹਿਲੀ ਕਤਾਰ ਦੇ ਕਰਮਚਾਰੀਆਂ ਅਤੇ 60 ਸਾਲ ਦੀ ਉਮਰ ਤੋਂ ਵੱਧ ਵਿਅਕਤੀਆਂ ਨੂੰ ਲਗਾਈ ਜਾ ਰਹੀ ਹੈ।
Spread the love