ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੋਟਿੰਗ ਮਸ਼ੀਨਾਂ ਦੀ ਚੈਕਿੰਗ ਦਾ ਲਿਆ ਜਾਇਜ਼ਾ

ਵਿਸ਼ੇਸ਼ ਸਾਰੰਗਲ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੋਟਿੰਗ ਮਸ਼ੀਨਾਂ ਦੀ ਚੈਕਿੰਗ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 9 ਅਕਤੂਬਰ 2021

ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਲਈ ਤਿਆਰ ਕੀਤੀਆਂ ਜਾ ਰਹੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੇ ਗੇੜ ਦੀ ਚੈਕਿੰਗ (ਐਫ. ਐਲ. ਸੀ) ਭਾਰਤ ਇਲੈਕਟ੍ਰਾਨਿਕ ਲਿਮਟਿਡ ਬੰਗਲੁਰੂ ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਈ. ਵੀ. ਐਮ ਵੇਅਰਹਾਊਸ, ਡਾ. ਅੰਬੇਡਕਰ ਭਵਨ, ਗੁਜਰਪੁਰ ਕਲਾਂ ਵਿਖੇ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ :-ਲਖੀਮਪੁਰ ਖੀਰੀ: ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤੇ ਬਿਨ੍ਹਾਂ ਇਨਸਾਫ਼ ਦੀ ਉਮੀਦ ਨਹੀਂ: ਹਰਪਾਲ ਸਿੰਘ ਚੀਮਾ

ਇਨਾਂ ਵਿਚ 1417 ਬੈਲਟ ਯੂਨਿਟ, 851 ਕੰਟਰੋਲ ਯੂਨਿਟ ਅਤੇ 906 ਵੀ. ਵੀ. ਪੈਟ ਸ਼ਾਮਲ ਹਨ। ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਇਸ ਚੈਕਿੰਗ ਦਾ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਵੱਲੋਂ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨਾਂ ਈ. ਵੀ. ਐਮ ਨੋਡਲ ਅਫ਼ਸਰ ਨਰੇਸ਼ ਕਟਾਰੀਆ ਅਤੇ ਭਾਰਤ ਇਲੈਕਟ੍ਰਾਨਿਕ ਲਿਮਟਿਡ ਦੇ ਇੰਜੀਨੀਅਰਾਂ ਨਾਲ ਵੋਟਿੰਗ ਮਸ਼ੀਨਾਂ ਦੀ ਕਾਰਗੁਜ਼ਾਰੀ ਅਤੇ ਵਰਕਿੰਗ ਬਾਰੇ ਗੱਲਬਾਤ ਕੀਤੀ ਅਤੇ ਪਹਿਲੇ ਗੇੜ ਦੀ ਇਸ ਚੈਕਿੰਗ ਪ੍ਰਤੀ ਸੰਤੁਸ਼ਟੀ ਜ਼ਾਹਿਰ ਕੀਤੀ। ਇਸ ਮੌਕੇ ਚੋਣ ਕਾਨੂੰਗੋ ਦਲਜੀਤ ਸਿੰਘ, ਕੁਲਬੀਰ ਸਿੰਘ ਨੇਗੀ, ਨਰਿੰਦਰ ਰਾਣਾ ਅਤੇ ਹੋਰ ਹਾਜ਼ਰ ਸਨ।

ਕੈਪਸ਼ਨ :-ਵੋਟਿੰਗ ਮਸ਼ੀਨਾਂ ਦੀ ਚੈਕਿੰਗ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ।

Spread the love