ਸ਼੍ਰੀ ਚਮਕੌਰ ਸਾਹਿਬ, 25 ਮਾਰਚ 2022
ਵਿਧਾਇਕ ਡਾ. ਚਰਨਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਹਲਕਾ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿੱਚ ਡਾ:ਚਰਨਜੀਤ ਸਿੰਘ ਨੇ ਵੱਖ-ਵੱਖ ਅਫਸਰਾਂ ਤੋਂ ਹਲਕੇ ਚਮਕੌਰ ਸਾਹਿਬ ਦੀ ਪ੍ਰਗਤੀ ਰਿਪੋਰਟ ਬਾਰੇ ਵਿਚਾਰ-ਵਟਾਂਦਰਾਂ ਕੀਤਾ। ਜਿਸ ਵਿਚ ਸਾਰੇ ਅਫਸਰਾਂ ਵਲੋਂ ਹਲਕੇ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਵਿਕਾਸ ਕਾਰਜਾਂ ਬਾਰੇ ਦੱਸਿਆ ਗਿਆ। ਮੀਟਿੰਗ ਵਿਚ ਡਾ:ਚਰਨਜੀਤ ਸਿੰਘ ਵਲੋਂ ਸਮੂਹ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਮਿਥੇ ਸਮੇਂ ਦੇ ਅੰਦਰ ਮੁਕੰਮਲ ਕੀਤੇ ਜਾਣਗੇ।
ਹੋਰ ਪੜ੍ਹੋ :-ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਧਾਰਾਵਾਂ ਧਾਰਾ 144 ਲਾਗੂ
ਡਾ:ਚਰਨਜੀਤ ਸਿੰਘ ਨੇ ਮੋਰਿੰਡਾ ਵਿਚ ਸੀਵਰੇਜ ਦੇ ਚਲ ਰਹੇ ਕੰਮ ਨੂੰ ਜਲਦ ਮੁਕੰਮਲ ਕਰਨ ਅਤੇ ਮੋਰਿੰਡਾ ਵਿਚ ਰੇਲਵੇ ਅੰਡਰ ਬ੍ਰਿਜ ਦੇ ਕੰਮ ਨੂੰ ਮੁਕੰਮਲ ਕਰਨ ਲਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਕੁਝ ਕੰਮਾਂ ਦੇ ਲਈ ਜਿਵੇਂ ਕਿ ਫੂਡ ਸਪਲਾਈ ਵਿਭਾਗ ਦੇ ਚਮਕੋਰ ਸਾਹਬਿ ਵਿਖੇ ਗੋਦਾਮ, ਆਦਿ ਵਿਖੇ ਉੱਤੇ ਮੋਕੇ ਤੇ ਜਾਇਜ਼ਾ ਲੈਣ ਲਈ ਅਧਿਕਾਰੀਆਂ ਨੂੰ ਕਿਹਾ।
ਉਨ੍ਹਾਂ ਵਲੋਂ ਵੱਖ-ਵੱਖ ਵਿਭਾਗੀ ਕੰਮਾਂ ਦੇ ਲਈ ਅਧਿਕਾਰੀਆਂ ਪਾਸੋਂ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਟੀਚੇ ਵੀ ਨਿਰਧਾਰਿਤ ਕੀਤੇ ਗਏ ਅਤੇ ਹਲਕੇ ਵਿਚ ਵੱਖ-ਵੱਖ ਸੜਕਾਂ ਦੀ ਰਿਪੇਅਰ ਅਤੇ ਉਸਾਰੀ ਸਬੰਧੀ ਕਾਰਜਾਂ ਦਾ ਜਾਇਜ਼ਾ ਲਿਆ।
ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ, ਵਧੀਕ ਡਿਪਟੀ ਕਮਿਸ਼ਨਰ(ਵਿ)ਰੂਪਨਗਰ ਸ਼੍ਰੀ ਦਿਨੇਸ਼ ਵਿਸ਼ਿਟ ਉਪ ਮੰਡਲ ਮੈਜਿਸਟਰੇਟ,ਸ੍ਰੀ ਚਮਕੌਰ ਸਾਹਿਬ ਸ਼੍ਰੀ ਪਰਮਜੀਤ ਸਿੰਘ ਅਤੇ ਮੋਰਿੰਡਾ ਸ਼੍ਰੀ ਰਵਿੰਦਰਪਾਲ ਸਿੰਘ, ਸਿਵਲ ਸਰਜਨ, ਰੂਪਨਗਰ ਡਾ. ਪਰਮਿੰਦਰ ਕੁਮਾਰ, ਵਣ ਮੰਡਲ ਅਫਸਰ, ਸ਼੍ਰੀ ਨਰੇਸ਼ ਮਹਾਜਨ, ਜਿ਼ਲ੍ਹਾ ਮਾਲ ਅਫਸਰ ਸ਼੍ਰੀ ਗੁਰਜਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।