ਝੋਨੇ ਦੀ ਸਿੱਧੀ ਬਿਜਾਈ ਸਬੰਧੀ ਇਕ ਰੋਜਾ ਟ੍ਰੇਨਿੰਗ ਕਰਵਾਈ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਇਕ ਰੋਜਾ ਟ੍ਰੇਨਿੰਗ ਕਰਵਾਈ
ਝੋਨੇ ਦੀ ਸਿੱਧੀ ਬਿਜਾਈ ਸਬੰਧੀ ਇਕ ਰੋਜਾ ਟ੍ਰੇਨਿੰਗ ਕਰਵਾਈ
ਆਜਾਦੀ ਕਾ ਅੰਮ੍ਰਿਤ ਮਹੋਤਸਵ
ਫ਼ਾਜ਼ਿਲਕਾ 13 ਮਈ 2022
ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਹੇਠਾਂ ਜਾ ਰਹੇ ਪਾਣੀ ਦੇ ਪੱਧਰ ਨੂੰ ਠੱਲ ਪਾਉਣ ਲਈ ਖੇਤੀ ਖੇਤਰ ਵਿਚ ਨਵੀਆਂ ਤਕਨੀਕਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਹੀ ਅੱਜ ਜ਼ਿਲਾ ਫ਼ਾਜ਼ਿਲਕਾ ਵਿਚ ਝੋਨੇ ਦੀ ਸਿੱਧੀ ਬਿਜਾਈ ਹੇਠ ਜਿਆਦਾ ਤੋਂ ਜਿਆਦਾ ਰਕਬਾ ਲਿਆਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਵਿਭਾਗ ਦੇ ਦਫ਼ਤਰ ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਵਲੋਂ ਆਜਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਏਐਸਆਈ, ਏਡੀਓ ਅਤੇ ਜੂਨੀਅਰ ਟੈਕਨੀਸ਼ੀਅਨ ਦੀ ਇਕ ਰੋਜਾ ਟੇ੍ਰਨਿੰਗ ਕਰਵਾਈ ਗਈ।

ਹੋਰ ਪੜ੍ਹੋ :-ਭਾਰਤੀ ਹਵਾਈ ਫੌਜ ’ਚ ਭਰਤੀ ਬਾਰੇ ਦਿੱਤੀ ਜਾਣਕਾਰੀ

ਇਸ ਮੌਕੇ ਜਾਣਕਾਰੀ ਦਿੰਦਿਆਂ ਮਾਸਟਰ ਟ੍ਰੇਨਰ ਪਰਵਿੰਦਰ ਸਿੰਘ ਏਡੀਓ ਵਲੋਂ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਉਨਾਂ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਤਕਨੀਕ ਰਾਹੀਂ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਕਿਹਾ। ਉਨਾਂ ਤਰ ਵੱਤਰ ਤਕਨੀਕ ਬਾਰੇ ਸਮੂਹ ਹਾਜਰੀਨ ਨੂੰ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਤਰ ਵੱਤਰ ਤਕਨੀਕ ਵਿਚ ਜਿੱਥੇ ਪਾਣੀ ਦੀ ਬਚੱਤ ਹੁੰਦੀ ਹੈ। ਉਥੇ ਹੀ ਬਿਜਲੀ ਦੀ ਖਪਤ ਅਤੇ ਮਜ਼ਦੂਰਾਂ ਦੀ ਆ ਰਹੀ ਕਿੱਲਤ ਨੂੰ ਵੀ ਹੱਲ ਕੀਤਾ ਜਾ ਸਕਦਾ ਹੈ।
ਉਨਾਂ ਇਸ ਮੌਕੇ ਇਸ ਲਈ ਢੁੱਕਵੀ ਜ਼ਮੀਨ, ਢੁੱਕਵੀਆਂ ਕਿਸਮਾਂ, ਬਿਜਾਈ ਦਾ ਸਹੀ ਸਮਾਂ, ਬੀਜ ਦੀ ਮਾਤਰਾ ਅਤੇ ਸੋਧ, ਖੇਤ ਦੀ ਤਿਆਰੀ ਅਤੇ ਬਿਜਾਈ ਦੇ ਢੰਗ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਬਲਾਕ ਅਫ਼ਸਰ ਗੁਰਮੀਤ ਸਿੰਘ ਚੀਮਾ ਨੇ ਵੀ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੀ ਹੈ। ਇਸ ਦੇ ਨਾਲ ਹੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ। ਇਸ ਮੌਕੇ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Spread the love