ਵਿਕਲਾਂਗ ਵੋਟਰਾਂ ਦੀ ਸ਼ਨਾਖਤ ਕਰਕੇ ਸਬੰਧਿਤ ਵਿਭਾਗਾਂ ਵੱਲੋਂ ਜਾਗਰੂਕਤਾ ਕੈਂਪ ਲਗਾਏ ਜਾਣ-ਉੱਪ ਮੰਡਲ ਮੈਜਿਸਟ੍ਰੇਟ

ਵਿਕਲਾਂਗ ਵੋਟਰਾਂ ਦੀ ਸ਼ਨਾਖਤ ਕਰਕੇ ਸਬੰਧਿਤ ਵਿਭਾਗਾਂ ਵੱਲੋਂ ਜਾਗਰੂਕਤਾ ਕੈਂਪ ਲਗਾਏ ਜਾਣ-ਉੱਪ ਮੰਡਲ ਮੈਜਿਸਟ੍ਰੇਟ
ਵਿਕਲਾਂਗ ਵੋਟਰਾਂ ਦੀ ਸ਼ਨਾਖਤ ਕਰਕੇ ਸਬੰਧਿਤ ਵਿਭਾਗਾਂ ਵੱਲੋਂ ਜਾਗਰੂਕਤਾ ਕੈਂਪ ਲਗਾਏ ਜਾਣ-ਉੱਪ ਮੰਡਲ ਮੈਜਿਸਟ੍ਰੇਟ
18ਸਾਲ ਦੀ ਉਮਰ ਪੂਰੀ ਕਰ ਚੁੱਕੇ ਵੱਧ ਤੋਂ ਵੱਧ ਬੱਚਿਆਂ ਨੂੰ ਆਪਣੀ ਵੋਟ ਬਣਾਉਣ ਤੇ ਵੋਟ ਪਾਉਣ ਲਈ ਕੀਤਾ ਜਾਵੇ ਪ੍ਰੇਰਿਤ
ਉੱਪ ਮੰਡਲ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੀਆਂ ਸਿੱਖਿਆਂ ਸੰਸਥਾਵਾਂ ਦੇ ਨੁੰਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਰੋਜਪੁਰ 28 ਦਸੰਬਰ 2021

ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦੇ ਹੋਏ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਫਿਰੋਜਪੁਰ ਸ੍ਰੀ ਓਮ ਪ੍ਰਕਾਸ 076, ਫਿਰੋਜਪੁਰ ਸ਼ਹਿਰੀ ਵੱਲੋਂ ਸਿਵਲ ਸਰਜਨ, ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ ਉਦਯੋਗਿਕ ਸਿਖਲਾਈ ਸੰਸਥਾ ਲੜਕੇ ਅਤੇ ਲੜਕਿਆਂ, ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲਸ ਅਤੇ ਪ੍ਰਧਾਨ ਆਈਲੈਟਸ ਸੈਂਟਰ ਐਸੋਸੀਏਸ਼ਨ ਫਿਰੋਜ਼ਪੁਰ ਨਾਲ ਮੀਟਿੰਗ ਕੀਤੀ।

ਹੋਰ ਪੜ੍ਹੋ :-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲ਼ਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਭਾਸ਼ਣ ਮੁਕਾਬਲੇ ਕਰਵਾਏ

ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਵਿਕਲਾਂਗ ਵੋਟਰਾਂ ਦੀ ਸ਼ਨਾਖਤ ਕਰਕੇ ਜਾਗਰੂਕਤਾ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵੱਧ-ਵੱਧ ਤੋਂ ਬੱਚਿਆਂ ਨੂੰ ਆਪਣੀ ਵੋਟ ਬਣਾਉਣ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰਨ ਸਬੰਧੀ ਅਤੇ ਵਿਕਲਾਂਗ ਵੋਟਰਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਵੋਟ ਪਾਉਣ ਲਈ ਜਾਗਰੂਕ ਵੀ ਕੀਤਾ ਜਾਵੇ।ਇਸ ਮੌਕੇ ਸ੍ਰੀਮਤੀ ਮਧੂ ਬਾਲਾ ਏਐੱਸਡੀਏ ਅਤੇ ਰੀਮਾ ਸਟੈਨੋ, ਸੰਦੀਪ ਕੁਮਾਰ ਇਲੈਕਸ਼ਨ ਕਲਰਕ ਅਤੇ ਐੱਸਡੀਐੱਮ ਦਫ਼ਤਰ ਕਰਮਚਾਰੀ ਹਾਜਰ ਸਨ।