ਗ਼ੈਰਕਾਨੂੰਨੀ ਤੌਰ ’ਤੇ ਪਟਾਖੇ ਵੇਚਣ ਵਾਲਿਆਂ ’ਤੇ ਹੋਵੇਗੀ ਸਖਤੀ: ਵਰਜੀਤ ਵਾਲੀਆ

SDM MEETING
ਗ਼ੈਰਕਾਨੂੰਨੀ ਤੌਰ ’ਤੇ ਪਟਾਖੇ ਵੇਚਣ ਵਾਲਿਆਂ ’ਤੇ ਹੋਵੇਗੀ ਸਖਤੀ: ਵਰਜੀਤ ਵਾਲੀਆ
ਐਸਡੀਐਮ ਵੱਲੋਂ ਪੁਲਿਸ ਅਧਿਕਾਰੀਆਂ ਤੇ ਵਪਾਰ ਮੰਡਲ ਨਾਲ ਮੀਟਿੰਗ
ਜ਼ਿਲਾ ਵਾਸੀਆਂ ਨੂੰ ‘ਗਰੀਨ ਦੀਵਾਲੀ’ ਮਨਾਉਣ ਦਾ ਸੱਦਾ

ਬਰਨਾਲਾ, 26 ਅਕਤੂਬਰ 2021


ਤਿਉਹਾਰਾਂ ਦੇ ਦਿਨਾਂ ਦੇ ਚਲਦਿਆਂ ਜ਼ਿਲਾ ਵਾਸੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਤਿਆਰੀਆਂ ਅਤੇ ਪ੍ਰਬੰਧ ਜਾਰੀ ਹਨ। ਇਸੇ ਤਹਿਤ ਅੱਜ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਰਜੀਤ ਵਾਲੀਆ ਵੱਲੋਂ ਪੁਲਿਸ ਅਧਿਕਾਰੀਆਂ ਅਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਤੇ ਹੋਰ ਮੋਹਤਬਰਾਂ ਨਾਲ ਆਪਣੇ ਦਫਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ :-ਯੂਡੀਆਈਡੀ ਕਾਰਡ ਬਣਾਉਣ ਲਈ ਅਪਲਾਈ ਕਰਨ ਦਿਵਿਆਂਗ ਵਿਅਕਤੀ: ਡਾ. ਤੇਅਵਾਸਪ੍ਰੀਤ ਕੌਰ


ਇਸ ਮੌਕੇ ਸ੍ਰੀ ਵਾਲੀਆ ਨੇ ਆਖਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਅਤੇ ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਾਖਿਆਂ ਦੀ ਗੈਰਕਾਨੂੰਨੀ ਵਿਕਰੀ ਕਰਨ ਵਾਲਿਆਂ ’ਤੇ ਸਖਤ ਕੀਤੀ ਜਾਵੇਗੀ। ਉਨਾਂ ਵਪਾਰ ਮੰਡਲ ਤੋਂ ਸਹਿਯੋਗ ਦੀ ਮੰਗ ਕਰਦੇ ਹੋਏ ਜ਼ਿਲਾ ਵਾਸੀਆਂ ਨੂੰ ‘ਗਰੀਨ ਦੀਵਾਲੀ’ ਲਈ ਪ੍ਰੇਰਿਤ ਕਰਨ ਲਈ ਕਿਹਾ।


ਇਸ ਮੌਕੇ ਸ੍ਰੀ ਵਾਲੀਆ ਨੇ ਆਖਿਆ ਕਿ ਸਿਰਫ ਲਾਟਰੀ ਸਿਸਟਮ ਰਾਹੀਂ ਲਾਇਸੈਂਸ ਧਾਰਕਾਂ ਨੂੰ ਹੀ ਪਟਾਖੇ ਵੇਚਣ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਲਾਇਸੈਂਸ ਧਾਰਕ ਪਟਾਖੇ ਵਿਕਰੇਤਾ ਵੀ ਲਾਇਸੈਂਸ ਧਾਰਕ ਹੋਲਸੇਲ ਤੋਂ ਹੀ ਪਟਾਖੇ ਖਰੀਦਣ ਤੇ ਇਸ ਸਬੰਧੀ ਪੂਰਾ ਰਿਕਾਰਡ ਰੱਖਣ। ਉਨਾਂ ਕਿਹਾ ਕਿ ਅਜਿਹਾ ਨਾ ਕਰਨ ਵਾਲਿਆਂ ’ਤੇ ਸਖਤ ਕਾਰਵਾਈ ਹੋਵੇਗੀ।


ਉਨਾਂ ਦੱਸਿਆ ਕਿ ਪੁਲਿਸ ਟੀਮਾਂ ਦੇ ਸਹਿਯੋਗ ਨਾਲ ਆਉਦੇ ਦਿਨੀਂ ਬਾਜ਼ਾਰਾਂ ਵਿਚ ਚੈਕਿੰਗ ਮੁਹਿੰਮ ਵਿੱਢੀ ਜਾਵੇਗੀ ਤੇ ਨੇਮਾਂ ਦੀ ਪਾਲਣਾ ਨਾ ਹੋਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨਾਂ ਵਪਾਰੀਆਂ ਤੋਂ ਇਸ ਮੁਹਿੰਮ ਵਿਚ ਸਹਿਯੋਗ ਦੀ ਮੰਗ ਕਰਦਿਆਂ ਜ਼ਿਲਾ ਵਾਸੀਆਂ ਨੂੰ ‘ਗਰੀਨ ਦੀਵਾਲੀ’ ਮਨਾਉਣ ਦਾ ਸੱਦਾ ਦਿੱਤਾ।


ਇਸ ਮੌਕੇ ਡੀਐਸਪੀ ਲਖਵੀਰ ਟਿਵਾਣਾ, ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ, ਪ੍ਰਧਾਨ ਨਾਇਬ ਸਿੰਘ ਕਾਲਾ, ਹਲਵਾਈ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸੂਦ, ਸੋਹਣ ਲਾਲ, ਹੇਮੰਤ ਰਾਜੂ, ਅਪੂਰਵ ਸੱਤਿਆਵਾਦੀ ਤੇ ਹੋਰ ਵਪਾਰੀ ਹਾਜ਼ਰ ਸਨ।

Spread the love