ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਲਗਾਇਆ ਜਾਵੇਗਾ ਮੇਲਾ
ਫਨ ਫੇਅਰ ਗੇਮ ਅਤੇ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਵੀ ਲਗਾਏ ਜਾਣਗੇ
14 ਜਨਵਰੀ ਨੂੰ ਸ਼ਾਮ 4 ਵਜੇ ਵੱਖ-ਵੱਖ ਕਲਾਕਾਰ ਦੇਣਗੇ ਪੇਸ਼ਕਾਰੀ
ਰੂਪਨਗਰ, 10 ਜਨਵਰੀ 2023
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਅਤੇ ਰੈੱਡ ਕਰਾਸ ਸੁਸਾਇਟੀ ਵੱਲੋਂ 12,13 ਅਤੇ 14 ਜਨਵਰੀ ਨੂੰ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਲੋਹੜੀ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ 12 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 9.30 ਵਜੇ ਕੀਤਾ ਜਾਵੇਗਾ।
ਹੋਰ ਪੜ੍ਹੋ – 12 ਜਨਵਰੀ ਨੂੰ ਗੁਰਦਾਸਪੁਰ ਵਿਖੇ ਹੋਣ ਵਾਲਾ ‘ਵਿਰਸਾ ਉਤਸਵ’ ਮੌਸਮੀ ਦੀ ਖਰਾਬੀ ਕਾਰਨ ਮੁਲਤਵੀ
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਮੇਲੇ ਵਿੱਚ ਅਲੱਗ-ਅਲੱਗ ਫੂਡ ਸਟਾਲ, ਸ਼ਾਪਿੰਗ ਸਟਾਲ, ਫਨ ਫੇਅਰ ਗੇਮ ਅਤੇ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਵੀ ਲਗਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਮੇਲੇ ਦੌਰਾਨ ਸਟਾਰ ਨਾਈਟ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਇਸ ਲੋਹੜੀ ਮੇਲੇ ਵਿੱਚ 14 ਜਨਵਰੀ ਦਿਨ ਸ਼ਨੀਵਾਰ ਨੂੰ ਸ਼ਾਮ 4 ਵਜੇ ਤੋਂ ਗੁਰਬਖਸ਼ ਸ਼ੌਂਕੀ, ਸੁਖਵਿੰਦਰ ਸੁੱਖੀ ਅਤੇ ਰਾਖੀ ਹੁੰਦਲ ਕਲਾਕਾਰ ਪਹੁੰਚ ਰਹੇ ਹਨ। ਇਸ ਮੌਕੇ ਵੱਖ-ਵੱਖ ਨੌਜਵਾਨਾਂ ਵਲੋਂ ਵੀ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ ਜਿਸ ਵਿੱਚ ਗਜ਼ਲ, ਲੋਕ ਗੀਤ, ਕਲੀ ਗਾਇਨ, ਲੁੱਡੀ, ਝੁੰਮਰ, ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਰੂਪਨਗਰ ਜ਼ਿਲ੍ਹਾ ਵਾਸੀਆਂ ਨੂੰ ਇਸ ਮੇਲੇ ਵਿੱਚ ਸ਼ਿਰਕਤ ਕਰਨ ਲਈ ਹਾਰਦਿਕ ਸੱਦਾ ਦਿੱਤਾ ਗਿਆ ਹੈ।