ਰੂਪਨਗਰ, 26 ਨਵੰਬਰ 2021
ਜਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ, ਏ.ਡੀ.ਸੀ. ਸ਼੍ਰੀ ਦਿਨੇਸ਼ ਵਸ਼ਿਸ਼ਟ ਅਤੇ ਹੋਰ ਸੀਨੀਅਰ ਅਧਿਕਾਰੀਆਂ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਉਤੇ ਫੁੱਲ ਭੇਂਟ ਕੀਤੇ ਗਏ।
ਹੋਰ ਪੜ੍ਹੋ :-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਹੋਏ ਸੰਪਨ
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਪੂਰੇ ਦੇਸ਼ ਵਿਚ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਬਾਬਾ ਸਾਹਿਬ ਬੀ. ਆਰ. ਅੰਬੇਡਕਰ ਜੀ ਵਲੋਂ ਰਚਿਆ ਗਿਆ ਭਾਰਤੀ ਸੰਵਿਧਾਨ, ਸੰਵਿਧਾਨ ਸਭਾ ਦੁਆਰਾ ਰਸਮੀ ਤੌਰ `ਤੇ ਅਪਣਾਇਆ ਗਿਆ ਸੀ ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ 125ਵੇਂ ਜਨਮ ਦਿਨ ਮੌਕੇ ਸਾਲ 2015 `ਚ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ।