ਜ਼ਿਲ੍ਹਾ ਸੂਚਨਾ ਅਤੇ ਲੋਕ ਸੰਪਰਕ ਦਫਤਰ ਐਸ.ਏ.ਐਸ.ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਰਿਹਾਇਸ਼ੀ ਸਕੂਲ ਦੇ ਵਿਦਿਆਰਥੀਆਂ ਦਾ ਕਰਵਾਇਆ ਕੋਵਿਡ ਟੈਸਟ 17 ਵਿਅਕਤੀ ਪਾਜ਼ੇਟਿਵ

ਐਸ.ਏ.ਐਸ.ਨਗਰ, 26 ਅਪ੍ਰੈਲ, 2021 ਸਕੂਲ ਦੀ ਰਿਹਾਇਸ਼ ਵਿੱਚ ਰਹਿੰਦੇ ਵਿਦਿਆਰਥੀਂਆਂ ਵੱਲੋਂ ਦਰਮਿਆਨੇ ਤੋਂ ਤੇਜ਼ ਬੁਖਾਰ ਤੋਂ ਪੀੜਤ ਹੋਣ ਸਬੰਧੀ ਸ਼ਿਕਾਇਤ ਮਿਲਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਇਥੇ ਰਹਿਣ ਵਾਲਿਆਂ ਦੇ ਕੋਵਿਡ-19 ਟੈਸਟ ਕਰਵਾਉਣ ਲਈ ਇਕ ਮੈਡੀਕਲ ਟੀਮ ਭੇਜੀ ਗਈ।
ਪਿੰਡ ਟੰਗੋਰੀ, ਬਨੂੜ ਰੋਡ, ਮੋਹਾਲੀ ਨੇੜੇ ਸਥਿਤ ਕੈਰੀਅਰ ਪੁਆਇੰਟ ਗੁਰੂਕੁਲ ਤੋਂ ਲਏ ਗਏ ਨਮੂਨਿਆਂ ਦੀ ਰਿਪੋਰਟ ਤੋਂ ਪਤਾ ਲੱਗਾ ਹੈ ਦੇਰ ਸ਼ਾਮ ਤੱਕ ਲਏ ਗਏ ਕੋਵਿਡ ਦੇ 100 ਨਮੂਨਿਆਂ ਵਿੱਚੋਂ ਵਿਦਿਆਰਥੀਆਂ ਅਤੇ ਸਟਾਫ਼ ਸਮੇਤ 17 ਵਿਅਕਤੀ ਪਾਜ਼ੇਟਿਵ ਪਾਏ ਗਏ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪਾਜ਼ੇਟਿਵ ਵਿਅਕਤੀਆਂ ਨੂੰ ਕੋਵਿਡ ਕੇਅਰ ਸੈਂਟਰ (ਸੀ.ਸੀ.ਸੀ.) ਘੜੂੰਆਂ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ ਜਦਕਿ ਨੈਗਟਿਵ ਪਾਏ ਗਏ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਭੇਜਿਆ ਜਾ ਰਿਹਾ ਹੈ।
ਸਕੂਲ ਅਥਾਰਟੀਆਂ ਦੀ ਅਣਗਹਿਲੀ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਕੂਲ ਪ੍ਰਸ਼ਾਸਨ ਦਾ ਗੈਰ ਜ਼ਿੰਮੇਵਾਰਾਨਾ ਵਿਵਹਾਰ ਹੈ। ਸਕੂਲ ਅਥਾਰਟੀ ਵੱਲੋਂ ਕੋਈ ਲੱਛਣ / ਸ਼ੱਕ ਪੈਦਾ ਹੋਣ ‘ਤੇ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ / ਰਿਪੋਰਟ ਕਰਨਾ ਚਾਹੀਦਾ ਸੀ। ਉਹਨਾਂ ਦੁਹਰਾਇਆ ਕਿ ਕੋਵਿਡ ਨਾਲ ਸਬੰਧਤ ਕਿਸੇ ਵੀ ਲੱਛਣ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ ਹੈ ਅਤੇ ਵਾਇਰਸ ਦੇ ਫੈਲਾਅ ਤੋਂ ਬਚਣ ਲਈ ਤੁਰੰਤ ਜਾਂਚ ਕੀਤੀ ਜਾਣੀ ਚਾਹੀਦੀ ਹੈ।
Spread the love