ਜ਼ਿਲਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ ਵਿਖਾਏ ਲਈ ਨੌ ਥਾਵਾਂ ਨਿਰਧਾਰਿਤ-ਡਿਪਟੀ ਕਮਿਸ਼ਨਰ

GHANSHYAM THORI
JALANDHAR RANKS FIRST IN PROVIDING CITIZEN SERVICES WITH ZERO PERCENT PENDENCY RATE IN STATE: GHANSHYAM THORI

ਜਲੰਧਰ 29 ਸਤੰਬਰ 2021

ਵੱਖ-ਵੱਖ ਸੰਗਠਨਾਂ ਵਲੋਂ ਕੀਤੇ ਜਾਂਦੇ ਧਰਨਿਆਂ ਤੋਂ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ, ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਧਰਨਿਆਂ ਲਈ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਥਾਵਾਂ ਦੀ ਚੋਣ ਬਹੁਤ ਹੀ ਸੋਚ ਵਿਚਾਰ ਮਗਰੋਂ ਕੀਤੀ ਗਈ ਹੈ ਤਾਂ ਜੋ ਵੱਖ-ਵੱਖ ਰਾਜਨੀਤਿਕ ਪਾਰਟੀਆਂ ਜਾਂ ਸੰਸਥਾਵਾਂ ਵਲੋਂ ਰੋਸ ਵਿਖਾਵਿਆਂ ਦੌਰਾਨ ਆਮ ਜਨ ਜੀਵਨ ਪ੍ਰਭਾਵਿਤ ਨਾ ਹੋ ਸਕੇ।

ਹੋਰ ਪੜ੍ਹੋ :-ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ ‘ਗੱਠਾ ਪਟਾਕਾ’ ਜਿਹੜਾ ਕਾਂਗਰਸ ਦੇ ਪੰਜੇ ਵਿੱਚ ਫੱਟ ਗਿਆ – ਜਸਵੀਰ ਸਿੰਘ ਗੜ੍ਹੀ

ਉਨਾਂ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਪੁੱਡਾ ਗਰਾਊਂਡ ਤਹਿਸੀਲ ਕੰਪਲੈਕਸ ਦੇ ਸਾਹਮਣੇ, ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ,ਦੁਸਹਿਰਾ ਗਰਾਊਂਡ ਜਲੰਧਰ ਕੈਂਟ, ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ, ਦਾਣਾ ਮੰਡੀ ਭੋਗਪੁਰ, ਕਪੂਰਥਲਾ ਰੋਡ ਨਕੋਦਰ ਦਾ ਪੱਛਮੀ ਪਾਸਾ, ਦਾਣਾ ਮੰਡੀ ਪਿੰਡ ਸੈਫ਼ਾਵਾਲਾ(ਫਿਲੌਰ) ਅਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ ਸ਼ਾਮਿਲ ਹਨ।

ਉਨਾਂ ਕਿਹਾ ਕਿ ਇਹ ਸਥਾਨ ਕੇਵਲ ਸ਼ਾਂਤਮਈ ਧਰਨਿਆਂ ਲਈ ਹੀ ਨਿਰਧਾਰਤ ਕੀਤੇ ਗਏ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਧਰਨੇ ਤੋਂ ਪਹਿਲਾਂ ਕਮਿਸ਼ਨਰ ਪੁਲਿਸ ਜਾਂ ਸਬੰਧਤ ਉਪ ਮੰਡਲ ਮੈਜਿਸਟਰੇਟ , ਜੋ ਵੀ ਲਾਗੂ ਹੋਵੇ, ਪਾਸੋਂ ਧਰਨੇ ਦੀ ਅਗਾਉਂ ਪ੍ਰਵਾਨਗੀ ਲੈਣੀ ਹੋਵੇਗੀ। ਇਸੇ ਤਰਾਂ ਉਨਾਂ ਕਿਹਾ ਕਿ ਧਰਨੇ ਦੌਰਾਨ ਕਿਸੇ ਵੀ ਤਰਾਂ ਦਾ ਹਥਿਆਰ ਜਿਵੇਂ ਚਾਕੂ ,ਲਾਠੀ ਜਾਂ ਕੋਈ ਹੋਰ ਲੈ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।

ਉਨਾਂ ਦੱਸਿਆ ਕਿ ਧਰਨੇ ਦੌਰਾਨ ਧਰਨਾ ਦੇਣ ਵਾਲੀ ਸੰਸਥਾ/ਪਾਰਟੀ ਨੂੰ ਇਹ ਲਿਖਤੀ ਦੇਣਾ ਪਵੇਗਾ ਕਿ ਇਹ ਧਰਨਾ ਪੂਰੀ ਤਰਾਂ ਨਾਲ ਸ਼ਾਂਤਮਈ ਹੋਵੇਗਾ। ਇਸੇ ਤਰਾਂ ਧਰਨੇ ਦੌਰਾਨ ਕਿਸੇ ਵੀ ਤਰਾਂ ਦੇ ਗੈਰ ਕਾਨੂੰਨੀ ਕਾਰਜ ਕਾਰਨ ਹੋਣ ਵਾਲੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਿੰਮੇਵਾਰੀ ਉਨਾਂ ਦੀ ਹੋਵੇਗੀ। ਇਹ ਹੁਕਮ 28 ਸਤੰਬਰ 2021 ਤੋਂ ਜਾਰੀ ਹੋਣ ’ਤੇ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।