ਗੁਰਦਾਸਪੁਰ, 8 ਦਸੰਬਰ 2022
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ।
ਹੋਰ ਪੜ੍ਹੋ – ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਪੇਂਟਿੰਗਜ਼ ਦੀ ਨੁਮਾਇਸ਼ ਲਗਾਈ
ਮੈਡੀਕਲ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮੈਡੀਕਲ ਸਹਾਇਤਾ ਪਹੁੰਚਾਉਣਾ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਨਾਲ ਹੀ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਉਨਾਂ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਕੈਂਪ ਲਗਾਉਣ ਦਾ ਪ੍ਰੋਗਰਾਮ ਹਫ਼ਤਾ ਪਹਿਲਾਂ ਤਿਆਰ ਕਰ ਲਿਆ ਜਾਂਦਾ ਹੈ ਅਤੇ ਸਬੰਧਤ ਪਿੰਡਾਂ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਇਸ ਬਾਰੇ ਅਗਾਊਂ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਨਾਂ ਕੈਂਪਾਂ ਦਾ ਲਾਭ ਉਠਾ ਸਕਣ।