ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਅਲਾਟ ਕਰਨ ਲਈ ਅਰਜ਼ੀਆਂ ਮੰਗੀਆਂ

ISHA KALEYA
ਆਂਗਣਵਾੜੀਆਂ ਲਈ 450 ਸਬਜੀ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ
ਡਰਾਅ 26 ਅਕਤੂਬਰ ਨੂੰ ਹੋਵੇਗਾ
ਜ਼ਿਲ੍ਹੇ ਦੇ ਵਸਨੀਕ 18 ਤੋਂ 20 ਅਕਤੂਬਰ ਤੱਕ ਜਮ੍ਹਾਂ ਕਰਵਾ ਸਕਣਗੇ ਅਰਜ਼ੀਆਂ
ਮੋਹਾਲੀ, 13 ਅਕਤੂਬਰ 2021

ਜ਼ਿਲ੍ਹਾ ਪ੍ਰਸ਼ਾਸਨ, ਐਸ.ਏ.ਐਸ. ਨਗਰ ਨੇ ਅੱਜ ਜ਼ਿਲ੍ਹੇ ਦੇ ਵਸਨੀਕਾਂ ਤੋਂ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਅਲਾਟ ਕਰਨ ਲਈ ਅਰਜ਼ੀਆਂ ਮੰਗੀਆਂ ਹਨ।

ਹੋਰ ਪੜ੍ਹੋ :-ਮੁਖਵਿੰਦਰ ਸਿੰਘ ਛੀਨਾ ਨੇ ਆਈਜੀ ਪਟਿਆਲਾ ਰੇਂਜ ਦਾ ਅਹੁਦਾ ਸੰਭਾਲਿਆ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 26 ਅਕਤੂਬਰ ਨੂੰ ਡਰਾਅ ਕੱਢਿਆ ਜਾਵੇਗਾ ਅਤੇ ਜ਼ਿਲ੍ਹੇ ਦੇ ਚਾਹਵਾਨ ਨਾਗਰਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਸਥਿਤ ਸੇਵਾ ਕੇਂਦਰ, ਕਮਰਾ ਨੰਬਰ 121, ਗਰਾਊਂਡ ਫਲੋਰ ਵਿੱਚ 18 ਤੋਂ 20 ਅਕਤੂਬਰ ਤੱਕ ਆਰਜ਼ੀ ਲਾਇਸੈਂਸ ਲਈ ਅਰਜ਼ੀਆਂ ਦੇ ਸਕਦੇ ਹਨ।
ਬਿਨੈਕਾਰ ਪੰਜਾਬ ਸਰਕਾਰ ਦੀ ਵੈਬਸਾਈਟ https://punjab.gov.in/forms ‘ਤੇ ਦਿੱਤੇ ਲਿੰਕ “Temporary Licences for Sale of Firecrackers” ਤੋਂ ਅਰਜ਼ੀ ਫਾਰਮ ਡਾਊਨਨਲੋਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਜ਼ਿਲ੍ਹੇ ਦੇ ਵਸਨੀਕ ਹੀ ਘੱਟੋ -ਘੱਟ ਦੋ ਸਬੂਤਾਂ ਨਾਲ ਲਾਇਸੈਂਸ ਲਈ ਅਰਜ਼ੀ ਦੇ ਸਕਦੇ ਹਨ। ਆਖਰੀ ਤਰੀਕ ਤੋਂ ਬਾਅਦ ਪ੍ਰਾਪਤ ਕੀਤੀ ਅਰਜ਼ੀ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।
Spread the love