ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨਾਲ ਕੀਤੇ ਤਜੂਰਬੇ ਸਾਂਝੇ

Deputy Commissioner Sanyam Aggarwal
Deputy Commissioner Sanyam Aggarwal
ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਨੂੰ ਯਾਦਗਾਰ ਚਿੰਨ੍ਹ ਦੇ ਕੇ ਕੀਤਾ ਸਨਮਾਨਤ
ਜਿਲ੍ਹਾ ਪਠਾਨਕੋਟ ਵਿੱਚ ਗੁਜਾਰਿਆ ਸਮਾਂ ਉਨ੍ਹਾਂ ਦੀ ਜਿੰਦਗੀ ਦਾ ਅਹਿਮ ਹਿੱਸਾ ਹੈ ਅਤੇ ਇੱਕ ਯਾਦਗਾਰ ਸਮਾਂ ਹੈ-ਸੰਯਮ ਅਗਰਵਾਲ

ਪਠਾਨਕੋਟ , 5 ਅਪ੍ਰੈਲ 2022

ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲ੍ਹਾ ਪ੍ਰਸਾਸਨ ਅਤੇ ਸਟਾਫ ਡਿਪਟੀ ਕਮਿਸਨਰ ਦਫਤਰ ਵੱਲੋਂ ਇੱਕ ਯਾਦਗਾਰ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰ ਕਲ੍ਹਾਂ, ਅਰਵਿੰਦ ਪ੍ਰਕਾਸ ਵਰਮਾ ਡੀ.ਆਰ.ਓ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਮਨਜਿੰਦਰ ਸਿੰਘ ਜਿਲ੍ਹਾ ਪ੍ਰੋਗਰਾਮ ਅਫਸਰ, ਗੁਰਪ੍ਰੀਤ ਸਿੰਘ ਭੁਮੀ ਰੱਖਿਆ ਅਫਸਰ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਰਾਜੇਸਵਰ ਸਲਾਰੀਆਂ ਡਿਪਟੀ ਡੀ.ਈ.ਓ. ਪਠਾਨਕੋਟ ਅਤੇ ਹੋਰ ਵੱਖ ਵੱਖ ਜਿਲਿ੍ਹਆਂ ਦੇ ਅਧਿਕਾਰੀ ਅਤੇ ਵੱਖ ਵੱਖ ਦਫਤਰਾਂ ਦਾ ਸਟਾਫ ਹਾਜਰ ਸੀ।

ਹੋਰ ਪੜ੍ਹੋ :-ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੀ ਖੱਜਲ ਖੁਆਰੀ ਹੁਣ ਬਰਦਾਸਤ ਨਹੀਂ-ਹਿਮਾਂਸੂ ਅਗਰਵਾਲ

ਜਿਕਰਯੋਗ ਹੈ ਕਿ ਸ੍ਰੀ ਸੰਯਮ ਅਗਰਵਾਲ ਨੇ ਬਤੋਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ 31 ਜੁਲਾਈ 2020 ਨੂੰ ਸੰਭਾਲਿਆ ਸੀ ਉਹ 2012 ਆਈ.ਏ.ਐਸ. ਬੈਚ ਦੇ ਅਧਿਕਾਰੀ ਹਨ ਅਤੇ  ਪਠਾਨਕੋਟ ਤੋਂ ਪਹਿਲਾ ਉਹ ਸੀ.ਓ. ਸਮਾਟ ਸਿਟੀ ਲੁਧਿਆਣਾ ਅਤੇ ਵਧੀਕ ਕਮਿਸ਼ਨਰ ਕਾਰਪੋਰੇਸ਼ਨ ਲੁਧਿਆਣਾ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ, ਹੁਣ ਉਹ ਬਤੋਰ ਡਿਪਟੀ ਕਮਿਸਨਰ ਮਲੇਰਕੋਟਲਾ ਵਜੋਂ ਚਾਰਜ ਸੰਭਾਲਣਗੇ।

ਇਸ ਮੋਕੇ ਤੇ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਵੱਲੋਂ ਪਿਛਲੇ ਸਮੇਂ ਦੋਰਾਨ ਉਨ੍ਹਾਂ ਨਾਲ ਕੀਤੇ ਕਾਰਜਾਂ ਤੇ ਰੋਸਨੀ ਪਾਈ ਅਤੇ ਅਪਣੇ ਤਜੂਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿਖੇ ਟੂਰਿਸਟ ਹੱਬ ਨੂੰ ਪਰਮੋਟ ਕਰਨ ਵਿੱਚ ਡਿਪਟੀ ਕਮਿਸਨਰ ਸ੍ਰੀ ਸੰਯਮ ਅਗਰਵਾਲ ਦਾ ਅਹਿਮ ਯੌਗਦਾਨ ਰਿਹਾ। ਉਨ੍ਹਾਂ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਅਣਗਿਣਤ ਉਪਰਾਲੇ ਕੀਤੇ ਗਏ ਤਾਂ ਜੋ ਜਿਲ੍ਹਾ ਪਠਾਨਕੋਟ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ।

ਇਸ ਮੋਕੇ ਤੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਬਤੋਰ ਡਿਪਟੀ ਕਮਿਸਨਰ ਗੁਜਾਰਿਆ ਸਮਾਂ ਉਨ੍ਹਾਂ ਦੀ ਜਿੰਦਗੀ ਦਾ ਅਹਿਮ ਹਿੱਸਾ ਹੈ ਅਤੇ ਇੱਕ ਯਾਦਗਾਰ ਸਮਾਂ ਹੈ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਿਲ੍ਹਾ ਪਠਾਨਕੋਟ ਨੂੰ ਇੱਕ ਵੱਖਰੀ ਪਹਿਚਾਣ ਦਿਲਾਉਂਣ ਲਈ ਉਨ੍ਹਾਂ ਵੱਲੋਂ ਜੋ ਕਾਰਜ ਸੁਰੂ ਕੀਤੇ ਗਏ ਹਨ ਉਹ ਭਵਿੱਖ ਵਿੱਚ ਚਲਦੇ ਰਹਿਣਗੇ। ਇਸ ਮੋਕੇ ਤੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਅਤੇ ਸਟਾਫ ਦਫਤਰ ਡਿਪਟੀ ਕਮਿਸਨਰ ਵੱਲੋਂ ਯਾਦਗਾਰ ਚਿੰਨ੍ਹ ਦੇ ਕੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਨੂੰ ਸਨਮਾਨਤ ਕੀਤਾ ਗਿਆ।

Spread the love