ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਨਾਭਾ ਵਿਖੇ ਵੱਖ-ਵੱਖ ਜੇਲਾਂ ਦਾ ਦੌਰਾ

Photo Nabha Jails
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਨਾਭਾ ਵਿਖੇ ਵੱਖ-ਵੱਖ ਜੇਲਾਂ ਦਾ ਦੌਰਾ

ਨਾਭਾ/ਪਟਿਆਲਾ, 17 ਨਵੰਬਰ 2021

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਮੈਕਸੀਮਮ ਸਕਿਉਰਿਟੀ ਜੇਲ, ਨਾਭਾ,  ਓਪਨ ਏਅਰ ਜੇਲ, ਨਾਭਾ ਅਤੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਮੈਡਮ ਪਰਮਿੰਦਰ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੀ ਹਾਜ਼ਰ ਸਨ।

ਹੋਰ ਪੜ੍ਹੋ :-“ਅਜ਼ਾਦੀ ਕਾ ਅਮ੍ਰਿਤ ਮੋਹਤਸਵ” ਅਧੀਨ ਮੋਹਾਲੀ ਵਿਖੇ ਯੂਥ ਆਉਟਰੀਚ ਐਕਟੀਵਿਟੀ ਦਾ ਆਯੋਜਨ

ਇਸ ਮੌਕੇ ਸ਼੍ਰੀ ਅਗਰਵਾਲ ਨੇ ਉਕਤ ਜੇਲ ਵਿੱਚ ਰਹਿ ਰਹੇ ਕੈਦੀਆਂ ਤੋਂ ਉਨਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ। ਉਹਨਾਂ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ  ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ।

ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

Spread the love