TARSEM MANGLA
ਫਾਜ਼ਿਲਕਾ

ਨੈਸ਼ਨਲ ਲੋਕ ਅਦਾਲਤ 11 ਦਸੰਬਰ ਨੂੰ ਲਗਾਈ ਜਾਏਗੀ : ਜਿਲ੍ਹਾ ਅਤੇ ਸੈਸ਼ਨ ਜ਼ੱਜ

ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ/ਸਲਾਹ ਲਈ ਡਾਇਲ ਕਰੋ 1968 : ਸੀ.ਜੇ.ਐਮ ਅਮਨਦੀਪ  ਸਿੰਘ

ਫਾਜ਼ਿਲਕਾ 9 ਦਸੰਬਰ 2021

ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ,  ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਤਰਸੇਮ ਮੰਗਲਾ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਮਾਣਯੋਗ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਦੀ ਅਗੁਵਾਈ ਅਤੇ ਮਾਰਗ ਦਰਸ਼ਨ ਹੇਠ ਮਿਤੀ 11 ਦਸੰਬਰ 2021 ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ।

ਹੋਰ ਪੜ੍ਹੋ :-ਸੀ.ਈ.ਉ. ਡਾ. ਰਾਜੂ ਵਲੋਂ ਸੂਬੇ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ਼੍ਰੀ ਤਰਸੇਮ ਮੰਗਲਾ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਮਾਣਯੋਗ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ।

ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕਰੋ ਜਾਂ ਡਾਇਲ ਕਰੋ 1968 ਜਾਂ 261500.

Spread the love

Leave a Comment

Your email address will not be published. Required fields are marked *

*

Instagram Feed

Facebook Feed

Facebook Pagelike Widget

Currency Converter